Punjab

ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਜਥਾ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾ ‘ਤੇ ਵਿੱਢੇ ਕਿਸਾਨੀ ਅੰਦੋਲਨ ‘ਚ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨ : ਸਕੱਤਰ ਸਰਵਨ ਸਿੰਘ ਪੰਧੇਰ, ਮੀਤ ਪ੍ਰਧਾਨ ਸਵਿੰਦਰ ਸਿੰਘ ਬੁਤਲਾ ਦੀ ਅਗਵਾਈ ਹਜ਼ਾਰਾ ਕਿਸਾਨਾਂ ਦਾ ਜਥਾ ਰਵਾਨਾਂ ਕੀਤਾ ਗਿਆ ਹੈ। ਜੋ ਜਲੰਧਰ ਲੁਧਿਆਣਾ, ਸਰਹੰਦ ਹੁੰਦਾ ਹੋਇਆ ਦਿੱਲੀ ਵੱਲ ਨੂੰ ਰਵਾਨਾ ਹੋਵੇਗਾ।

ਜਥੇਬੰਦੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ਤੇ ਖੱਟਰ ਸਰਕਾਰ ਅੰਦੋਲਨਕਾਰੀ ਕਿਸਾਨਾ ਤੇ ਅੱਥਰੂ ਗੈਸ, ਪਾਣੀ ਦੀਆਂ ਬੁਛਾਰਾਂ ਮਾਰਨ, ਗ੍ਰਿਫ਼ਤਾਰੀਆਂ ਕਰਨ ਦੀ ਸਖ਼ਤ ਨਿਖੇਦੀ ਕੀਤੀ ਹੈ ਅਤੇ ਕਿਹਾ ਕਿ ਖੱਟਰ ਸਰਕਾਰ ਨੇ ਹਿੰਸਾ ਦਾ ਸਹਾਰਾ ਲਿਆ ਹੈ, ਜਦ ਕਿ ਕਿਸਾਨ ਮਜ਼ਦੂਰ ਸਬਰ ਨਾਲ ਸਰਕਾਰ ਦੀਆਂ ਰੋਕਾਂ ਤੋੜ ਕੇ ਦਿੱਲੀ ਵੱਲ ਵਧੇ ਹਨ। ਅੱਜ ਦੇ ਜਥੇ ਦੀ ਅਗਵਾਈ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਸੁਖਵਿੰਦਰ ਸਿੰਘ ਸਭਰਾ, ਲਖਵਿੰਦਰ ਸਿੰਘ ਦਰਿਆਮ ਨੰਗਲ, ਝਿਰਮਲ ਸਿੰਘ ਬੱਜੂਮਾਨ ਦੀ ਅਗਵਾਈ ਵੀ ਦਿੱਲੀ ਵੱਲ ਨੂੰ ਕੂਚ ਕੀਤਾ ਗਿਆ। ਜੋ ਕਿ ਖੇਤੀ ਬਿੱਲਾ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਜਥੇਬੰਦੀ ਵੱਲੋਂ ਲੰਬੇ ਸੰਘਰਸ਼ ਦੀ ਤਿਆਰੀ ਕਰਕੇ ਰਵਾਨਾ ਹੋਏ ਹਨ।

ਅੱਜ ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਦੇ 65 ਦੇ ਦਿਨ ਨੂੰ ਸੰਬੋਧਨ ਕਰਦਿਆ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਬਾਊਪੁਰ, ਸਲਵਿੰਦਰ ਸਿੰਘ ਜਾਣੀਆਂ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਵਾਪਸ ਨਹੀਂ ਲਵਾਂਗੇ, ਸੰਘਰਸ਼ ਚਾਹੇ ਜਿੰਨਾ ਲੰਬਾ ਚਲੇ ਅਖੀਰ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨੀ ਅੰਦੋਲਨ ਨੂੰ ਦਿੱਲੀ ਸਰਕਾਰ ਦੀਆਂ ਰੋਕਾਂ ਰੋਕ ਨਹੀਂ ਸਕਣਗੀਆਂ।