Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਘਰਾਂ ਲਈ ਜ਼ਰੂਰੀ ਆਦੇਸ਼

‘ਦ ਖ਼ਾਲਸ ਬਿਊਰੋ :-  ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਦਿੰਦਿਆਂ ਕਿਹਾ ਕਿ ਸਮੁੱਚੇ ਗੁਰਦੁਆਰਾ ਸਾਹਿਬਾਨਾਂ ਵਿੱਚ ਬਿਜਲੀ ਫੀਟਿੰਗ ਦਾ ਚੰਗਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਨੂੰ ਕਈ ਵਾਰ ਸੂਚੇਤ ਕੀਤਾ ਗਿਆ ਹੈ ਕਿ ਬਿਜਲੀ ਦੀਆਂ ਚੀਜ਼ਾ ਚਲਦੀਆਂ ਰਹਿਣ ਕਰਕੇ ਗਰਮ ਹੋ ਜਾਂਦੀਆਂ ਹਨ ਜਿਸ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣਦੀਆਂ ਹਨ, ਪਰੰਤੂ ਫਿਰ ਵੀ ਸੰਗਤਾਂ ਅਜਿਹਾ ਕਰਨ ਵਿੱਚ ਅਣਗਹਿਲੀ ਕਰ ਰਹੀਆਂ ਹਨ।

ਸਿੰਘ ਸਾਹਿਬ ਜੀ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸ਼ਬਦ ਗੁਰੂ ਹਨ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਪਰ ਇਸ ਦੇ ਨਾਲ-ਨਾਲ ਸਾਨੁੂੰ ਸੁਚੇਤ ਹੋਣ ਦੀ ਲੋੜ ਹੈ ਕਿ ਕੋਈ ਅਜਿਹੀ ਘਟਨਾ ਨਾ ਵਾਪਰੇ ਜੋ ਸ਼ਰਧਾ ਵੱਸ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕਾਰਨ ਬਣੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗਰਮੀ ਅਤੇ ਸਰਦੀ ਤੋਂ ਰਹਿਤ ਹਨ ਇਸ ਲਈ ਸਮੂੰਹ ਗ੍ਰੰਥੀ ਸਿੰਘ ਜਿਨ੍ਹੀ ਦੇਰ ਗੁਰਦੁਆਰਾ ਸਾਹਿਬ ਵਿੱਚ ਹਾਜ਼ਰ ਰਹਿਣ ਉਨ੍ਹੀ ਦੇਰ ਹੀ ਬਿਜਲੀ ਦਾ ਪ੍ਰਯੋਗ ਕੀਤਾ ਜਾਵੇ ਬਾਅਦ ਵਿੱਚ ਕੇਵਲ ਇੱਕ ਛੋਟੀ ਲਾਇਟ ਤੋਂ  ਬਿਨ੍ਹਾਂ ਹੋਰ ਕੁੱਝ ਵੀ ਨਾ ਚਲਾਇਆ ਜਾਵੇ ਜਿਸ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਵੀ ਬਣਿਆ ਰਹੇ ਅਤੇ ਕਿਸੇ ਕਿਸਮ ਦੀ ਬੇਅਦਬੀ ਹੋਣ ਦਾ ਡਰ ਵੀ ਨਾ ਰਹੇ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਮੂੰਹ ਗ੍ਰੰਥੀ ਸਿੰਘ ਜਿਨ੍ਹੀ ਦੇਰ ਗੁਰਦੁਆਰਾ ਸਾਹਿਬ ਵਿੱਚ ਹਾਜ਼ਰ ਰਹਿਣ ਉਨ੍ਹੀ ਦੇਰ ਹੀ ਬਿਜਲੀ ਦਾ ਪ੍ਰਯੋਗ ਕੀਤਾ ਜਾਵੇ ਬਾਅਦ ਵਿੱਚ ਕੇਵਲ ਇੱਕ ਛੋਟੀ ਲਾਇਟ ਤੋਂ ਬਿਨ੍ਹਾਂ ਹੋਰ ਕੁੱਝ ਵੀ ਨਾ ਚਲਾਇਆ ਜਾਵੇ ਜਿਸ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਵੀ ਬਣਿਆ ਰਹੇ ਅਤੇ ਕਿਸੇ ਕਿਸਮ ਦੀ ਬੇਅਦਬੀ ਹੋਣ ਦਾ ਡਰ ਵੀ ਨਾ ਰਹੇ। ਸਿੰਘ ਸਾਹਿਬ ਜੀ ਨੇ ਸਮੂੰਹ ਗੁਰਦੁਆਰਾ ਕਮੇਟੀਆਂ ਅਤੇ ਗੁਰੂਰ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਹੈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹਾ ਕਰਨ ਤੋਂ ਗੁਰੇਜ ਕੀਤਾ ਜਾਵੇ ਜਿਸ ਨਾਲ ਇਹ ਘਟਨਾਵਾਂ ਹੋ ਸਕਦੀਆਂ ਹਨ।

Comments are closed.