‘ਦ ਖ਼ਾਲਸ ਬਿਊਰੋ : ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿੱਚ ਹੋਈ ਬੇਅਦਬੀ ਦੀ ਘ ਟਨਾ ਦਾ ਸਖਤ ਨੋਟਿਸ ਲਿਆ ਹੈ ਤੇ ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਨੂੰ ਚਿਤਾ ਵਨੀ ਦਿੰਦੇ ਹੋਏ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ ਤਾਰ ਕੀਤਾ ਜਾਵੇ ਤੇ ਉਹਨਾਂ ਨੂੰ ਸਖਤ ਸ ਜ਼ਾਵਾਂ ਦਿੱਤੀਆਂ ਜਾਣ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿਜੀ ਸਹਾਇਕ ਵਲੋਂ ਜਾਰੀ ਇਸ ਪ੍ਰੈਸ ਨੋਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਜਿਹੀਆਂ ਘਟ ਨਾਵਾਂ ਦਾ ਮੁੱਖ ਮਕਸਦ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਹੈ।

ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅ ਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਾਣਕਾਰੀ ਅਨੁਸਾਰ ਜਦੋਂ ਗ੍ਰੰਥੀ ਸਿੰਘ ਪਾਠ ਕਰਨ ਲਈ ਗੁਰਦੁਆਰੇ ਆਇਆ ਤਾਂ ਰੁਮਾਲਾ ਸਾਹਿਬ ਹੇਠਾਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜੇ ਹੋਏ ਸਨ। ਬੇਅ ਦਬੀ ਦਾ ਦੋ ਸ਼ ਗੁਰੂ ਘਰ ਦੇ ਸੇਵਾਦਾਰ ‘ਤੇ ਹੀ ਲੱਗੇ ਹਨ। ਇਸ ਘਟ ਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਇਸ ਘਟਨਾ ਦੀ ਕਾਰਵਾਈ ਕਰਦਿਆਂ ਐੱਸਐੱਚਓ ਯਾਦਵਿੰਦਰ ਸਿੰਘ ਨੇ ਘ ਟਨਾ ਸਥਾਨ ਦਾ ਜਾਇਜ਼ਾ ਲੈ ਕੇ ਮੁਲ ਜ਼ਮ ਨੂੰ ਗ੍ਰਿਫ ਤਾਰ ਕਰ ਲਿਆ ਗਿਆ ਹੈ।