‘ਦ ਖ਼ਾਲਸ ਬਿਊਰੋ:- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਲਈ ਗੰਭੀਰ ਨੋਟਿਸ ਲਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ ਹੈ।

 

ਪ੍ਰੈੱਸ ਨੋਟ

 

ਸਿੰਘ ਸਾਹਿਬ ਜੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਕਿ ਉਹ ਤਿਆਰ-ਬਰ-ਤਿਆਰ ਸਿੰਘਾਂ ਦੀ ਟੀਮ ਕਾਇਮ ਕਰੇ, ਜੋ ਕਿਸੇ ਵੀ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਜਾਂ ਮਨਮੱਤ ਸੰਬੰਧੀ ਸ਼ਿਕਾਇਤ ਪੁੱਜਣ ‘ਤੇ ਤੁਰੰਤ ਹੀ ਉਸ ਅਸਥਾਨ ‘ਤੇ ਪਹੁੰਚ ਕੇ ਗੁਰਮਤਿ ਦੀ ਰੋਸ਼ਨੀ ਵਿੱਚ ਨਿਪਟਾਰਾ ਕਰੇ।

Leave a Reply

Your email address will not be published. Required fields are marked *