India

ਕੇਜਰੀਵਾਲ ਨੇ ਦਿੱਲੀ ‘ਚ ਮੁੜ ਲਾਕਡਾਊਨ ਲਾਉਣ ਲਈ ਕੇਂਦਰ ਸਰਕਾਰ ਤੋਂ ਮੰਗੇ ਅਧਿਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਉਨ੍ਹਾਂ ਬਾਜ਼ਾਰ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕਰਨ ਦੇ ਅਧਿਕਾਰੀ ਦੀ ਮੰਗ ਕੀਤੀ ਹੈ, ਜਿਹੜੇ ਕੋਵਿਡ-19 ਦਾ ‘ਹੌਟਸਪੌਟ’ ਬਣ ਸਕਦੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਦਿੱਲੀ ਵਿੱਚ ਛੋਟੇ ਲੌਕਡਾਊਨ ਦੀ ਸਿਫ਼ਾਰਸ਼ ਭੇਜੀ ਹੈ।

ਉਨ੍ਹਾਂ 200 ਲੋਕਾਂ ਦੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਆਦੇਸ਼ ਨੂੰ ਵਾਪਸ ਲੈਣ ਦੀ ਬੇਨਤੀ ਵੀ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਉਪ ਰਾਜਪਾਲ ਨੂੰ ਪ੍ਰਸਤਾਵ ਭੇਜਿਆ ਹੈ ਕਿ ਉਹ 200 ਦੀ ਬਜਾਏ ਸਿਰਫ 50 ਲੋਕਾਂ ਨੂੰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਦੇਵੇ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਸੰਭਾਵੀ ਹੌਟਸਪਾਟ ਬਾਜ਼ਾਰ ਵਾਲੇ ਇਲਾਕਿਆਂ ਵਿੱਚ ਤਾਲਾਬੰਦੀ ਕਰਨ ਦੇ ਅਧਿਕਾਰ ਵੀ ਰਾਜ ਸਰਕਾਰ ਨੂੰ ਦਿੱਤੇ ਜਾਣ।

ਕੇਜਰੀਵਾਲ ਨੇ ਕਿਹਾ ਕਿ ਹਸਪਤਾਲਾਂ ਵਿੱਚ ਬਿਸਤਰੇ ਮੌਜੂਦ ਹਨ, ਪਰ ਨਿੱਜੀ ਹਸਪਤਾਲਾਂ ਵਿੱਚ ਹੁਣ ਵੀ
ਵੀ ਬਿਸਤਰਿਆਂ ਦੀ ਕਮੀ ਹੈ। ਦਿੱਲੀ ਵਿੱਚ ਕੋਰੋਨਾ ਦਾ ਤੀਜਾ ਗੇੜ ਚੱਲ ਰਿਹਾ ਹੈ ਅਤੇ ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਕੇਸ ਦਿੱਲੀ ਵਿੱਚ ਆ ਰਹੇ ਹਨ।