Punjab

ਖਹਿਰਾ ਨੇ ਸਾਧਿਆ ਮਾਨ ਸਰਕਾਰ ‘ਤੇ ਨਿਸ਼ਾਨਾ

ਦ ਖ਼ਾਲਸ ਬਿਊਰੋ : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟ ਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿ ਸ਼ ਕਾਰ ਕਰਾਰ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਸ ਦੀ ਪੈਰਵੀ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਰਿਪੋਰਟ ਦੀਆਂ ਕਾਪੀਆਂ ਸੌਂਪ ਦਿੱਤੀਆਂ ਹਨ।

 ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋ ਧੀ ਧਿਰ ਵਿੱਚ ਹੁੰਦਿਆਂ ਭਗਵੰਤ ਮਾਨ ਅਕਸਰ ਦੋ ਸ਼ ਲਾਉਂਦੇ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਸਬੂਤਾਂ ਦੇ ਬਾਵਜੂਦ ਬਹਿਬਲ ਕਾਂ ਡ ਵਿੱਚ ਬਾਦਲਾਂ ਨੂੰ ਬਚਾਉਂਦੇ ਰਹੇ ਹਨ। ਪਰ ਹੁਣ “ਬੇਅ ਦਬੀ” ਬਾਰੇ ਐਸਆਈਟੀ ਦੀ ਅੰਤਿਮ ਰਿਪੋਰਟ ਵਿੱਚ ਉਨ੍ਹਾਂ ਨੂੰ (ਬਾਦਲਾਂ) ਅਸਲ ਵਿੱਚ ਕਲੀਨ ਚਿੱਟ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਇਹ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ’ਤੇ 4 ਅਪਰੈਲ 2021 ਨੂੰ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਬਣਾਈ 5 ਮੈਂਬਰੀ ਟੀਮ ਨੇ ਤਿਆਰ ਕੀਤੀ ਹੈ। ਟੀਮ ਨੇ ਇਕ ਸਾਲ ਪੁੱਛ-ਪੜਤਾਲ ਕਰਨ ਉਪਰੰਤ 467 ਸਫ਼ਿਆਂ ਦੀ ਰਿਪੋਰਟ ਤਿਆਰ ਕੀਤੀ ਹੈ।

ਰਿਪੋਰਟ ਵਿੱਚ ਬੇਅ ਦਬੀ ਦੀਆਂ ਘਟ ਨਾਵਾਂ ਲਈ ਡੇਰਾ ਸਿਰਸਾ ਮੁਖੀ ਅਤੇ ਕਈ ਡੇਰਾ ਪ੍ਰੇਮੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ, ਹੱਥ ਲਿਖਤ ਪੋਸਟਰ ਚਿਪਕਾਉਣ ਨਾਲ ਸਬੰਧਿਤ ਘਟ ਨਾਵਾਂ ਅਤੇ ਬਰਗਾੜੀ ਵਿੱਚ ਗੁਰਦੁਆਰੇ ਦੇ ਬਾਹਰ ਅਤੇ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਖਿੱਲਰੇ ਮਿਲੇ ਸਨ।