Punjab

ਕਿਸਾਨ ਸੰਘਰਸ਼ : ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤੀ ਛੋਟ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੇਲ ਰੋਕੋ ਅੰਦੋਲਨ ਖਤਮ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਬਾਜਵਾ, ਭਾਰਤ ਭੂਸ਼ਨ ਆਸ਼ੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦਲੀ ਅਪੀਲ ਕੀਤੀ ਹੈ।

ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦਾ ਅੰਦੋਲਨ ਇਸੇ ਤਰਾਂ ਜਾਰੀ ਰਿਹਾ ਤਾਂ  5 ਨਵੰਬਰ ਤੱਕ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਹੈ। ਕਿਸਾਨਾਂ ਨੇ ਕਿਹਾ ਕਿ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ।  ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਨਹੀਂ ਜਾਂਦੀਆਂ। ਉਹਨਾਂ ਕਿਹਾ ਕਿ 4 ਨਵੰਬਰ ਨੂੰ ਮੀਟਿੰਗ ਕਰ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਦੱਸ ਦਈਏ ਕਿ ਰੇਲਾਂ ਰੋਕਣ ਨਾਲ ਪੰਜਾਬ ਅੰਦਰ ਕੋਲੇ, ਖਾਦਾਂ ਤੇ ਹੋਰ ਸਾਮਾਨ ਦੀ ਕਮੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ ਕਿ ਅੰਦੋਲਨ ਰੋਕ ਦਿੱਤਾ ਜਾਵੇ।

ਪੰਜਾਬ ਵਿਧਾਨ ਸਭਾ ‘ਚ 4 ਬਿੱਲ ਪਾਸ 

 

ਸਿੱਧੂ ਨੇ ਵੀ ਕੀਤੀ ਸੀ ਕੈਪਟਨ ਦੀ ਤਾਰੀਫ਼

ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਜਦੋਂ ਬਿੱਲ ਪੇਸ਼ ਕੀਤਾ ਗਿਆ ਤਾਂ ਦੂਜੇ ਨੰਬਰ ‘ਤੇ ਨਵਜੋਤ ਸਿੰਘ ਸਿੱਧੂ ਨੇ ਬਿੱਲ ਦਾ ਸਮਰਥਣ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕੀਤੀ ਸੀ,ਉਨ੍ਹਾਂ ਕਿਹਾ ਹਨੇਰਾ ਜਿੰਨਾਂ ਜ਼ਿਆਦਾ ਹੁੰਦਾ ਹੈ ਸਿਤਾਰਾਂ ਉਨ੍ਹਾਂ ਹੀ ਚਮਕ ਦਾ ਹੈ।