India Punjab

ਲਖੀਮਪੁਰ ਖੀਰੀ ਮਾਮਲਾ : ਸੁਪਰੀਮ ਕੋਰਟ ‘ਚ ਮੁੜ ਉੱਠੇ ਯੂਪੀ ਸਰਕਾਰ ‘ਤੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਹੋਈ ਹਿੰ ਸਾ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸਬਉੱਚ ਅਦਾਲਤ ਨੇ ਸੁਣਵਾਈ ਦੌਰਾਨ ਯੂਪੀ ਸਰਕਾਰ ਦੀ ਕਾਰਗੁਜਾਰੀ ਨੂੰ ਲੈ ਕੇ ਸਵਾਲ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਯੂਪੀ ਸਰਕਾਰ ਨੂੰ ਕਿਹਾ ਗਿਆ ਸੀ ਕਿ ਲਖੀਮਪੁਰ ਖੀਰੀ ਕਾਂਡ ਦੌਰਾਨ 4 ਹਜ਼ਾਰ ਲੋਕਾਂ ਦੀ ਭੀੜ ਵਿੱਚ ਸਿਰਫ 23 ਚਸ਼ਮਦੀਦ ਗਵਾਹ ਹੀ ਕਿਉਂ ਮਿਲੇ ਹਨ। ਸੁਪਰੀਮ ਕੋਰਟ ਦੀ ਬੈਂਚ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਕੇਸ ਦੇ ਗਵਾਹਾਂ ਨੂੰ ਸੁਰੱਖਿਆ ਤੈਅ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਲਖੀਮਪੁਰ ਖੀਰੀ ਹਿੰ ਸਾ ਦੌਰਾਨ ਮਾ ਰੇ ਗਏ ਪੱਤਰਕਾਰ ਰਮਨ ਕਸ਼ਿਅਪ ਅਤੇ ਇੱਕ ਹੋਰ ਵਿਅਕਤੀ ਸ਼ਾਮ ਸੁੰਦਰ ਦੀ ਮੌ ਤ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਪੁਲਿਸ ਤੋਂ ਮੰਗੀ ਹੈ। ਇਨ੍ਹਾਂ ਦੋਵਾਂ ਮ੍ਰਿ ਤਕਾਂ ਦੇ ਪਰਿਵਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਇਹ ਵੀ ਕਿਹਾ ਗਿਆ ਕਿ ਮ੍ਰਿ ਤਕ ਸ਼ਾਮ ਸੁੰਦਰ ਦੀ ਪਤਨੀ ਜਾਣਦੀ ਹੈ ਕਿ ਮੁਲਜ਼ਮ ਕੌਣ ਹਨ। ਇਸ ਕੇਸ ਦੀ ਸੁਣਵਾਈ ਚੀਫ਼ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕੀਤੀ ਅਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਹੁਣ ਤੱਕ ਦੀ ਕਾਰਵਾਈ ਦੀ ਜਾਣਕਾਰੀ ਲਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ।

ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਹਰੀਸ਼ ਸਾਲਵੇ ਨੇ ਅਦਾਲਤ ਨੂੰ ਦੱਸਿਆ ਕਿ 68 ਵਿੱਚੋਂ 30 ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 23 ਗਵਾਹਾਂ ਨੇ ਦਾਅਵਾ ਕੀਤਾ ਹੈ ਕਿ ਉਹ ਚਸ਼ਮਦੀਦ ਹਨ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਇਨ੍ਹਾਂ ਗਵਾਹਾਂ ਦੀ ਸੁਰੱਖਿਆ ਬਾਰੇ ਵੀ ਪੁੱਛਿਆ। ਹਰੀਸ਼ ਸਾਲਵੇ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਗਵਾਹਾਂ ਨੂੰ ਸੁਰੱਖਿਆ ਦਿੱਤੀ ਗਈ ਹੈ। ਹਰੀਸ਼ ਸਾਲਵੇ ਨੇ ਕਿਹਾ,” ਕਈ ਲੋਕਾਂ ਨੇ ਉਨ੍ਹਾਂ ਕਾਰਾਂ ਨੂੰ ਵੇਖਿਆ ਹੈ। ਇਹ ਲੋਕ ਚਸ਼ਮਦੀਦ ਹਨ।” ਤੁਹਾਨੂੰ ਦੱਸ ਦਈਏ ਕਿ ਲਖੀਮਪੁਰ ਕਾਂਡ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌ ਤ ਹੋ ਗਈ ਸੀ ਅਤੇ ਯੂਪੀ ਪੁਲਿਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਤੇ ਮੁੱਖ ਦੋਸੀ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ’ਤੇ ਕਿਸਾਨਾਂ ਨੂੰ ਗੱਡੀਆਂ ਰਾਹੀਂ ਕੁਚ ਲਨ ਦੇ ਇਲਜ਼ਾਮ ਹਨ।