‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਵਾਰ ਫਿਰ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦੀ ਅਪੀਲ ਕਰਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਡਰੋਨਾਂ ਰਾਹੀਂ ਭਾਰਤ ‘ਚ ਅੱਤ ਵਾਦੀਆਂ ਨੂੰ ਭੇਜਣਾ ਅਤੇ ਸਾਡੇ ਖੇਤਰਾਂ ‘ਚ ਨ ਸ਼ੀਲੇ ਪਦਾਰਥਾਂ ਅਤੇ ਹਥਿ ਆਰਾਂ ਨੂੰ ਛੱਡਣਾ ਬੰਦ ਨਹੀਂ ਕਰਦਾ, ਉਦੋਂ ਤੱਕ ਪਾਕਿਸਤਾਨ ਨਾਲ ਵਪਾਰ ਨੂੰ ਲੈ ਕੇ ਕੋਈ ਵੀ ਗੱਲਬਾਤ ਬੇਕਾਰ ਅਤੇ ਅਰਥਹੀਣ ਹੈ। ਸਿੱਧੂ ਦੀ ਇਸ ਮੰਗ ‘ਤੇ ਕਾਂਗਰਸ ‘ਚ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੀ ਉਨ੍ਹਾਂ ਦੇ ਬਿਆਨ ਨੂੰ ਗਲਤ ਕਰਾਰ ਦੇ ਰਹੀ ਹੈ।
Punjab
ਮਨੀਸ਼ ਤਿਵਾੜੀ ਨੇ ਸਿੱਧੂ ਨੂੰ ਦਿੱਤਾ ਜਵਾਬ
- by Puneet Kaur
- December 5, 2021
- 0 Comments
- Less than a minute
- 51 Views
- 2 years ago