Punjab

ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾਵੇ ਪੰਜਾਬ ਸਰਕਾਰ : ਭਾਜਪਾ ਅਤੇ ਅਕਾਲੀ ਦਲ

ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਲੰਘੇ ਕੱਲ੍ਹ ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ ਅਤੇ ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾ ਦਿੱਤੀ ਗਈ।  ਇਸ ਨਾਲ ਪੈਟਰੋਲ ਹੁਣ 9.5 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 7 ਰੁਪਏ ਪ੍ਰਤੀ ਲਿਟਰ ਸਸਤਾ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ‘ਤੇ ਵੀ 200 ਰੁਪਏ ਦੀ ਸਬਸਿਡੀ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਜਿਸ ਨੂੰ ਦੇਖਦਿਆਂ ਹੁਣ ਵਿਰੋਧੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਪੈਟਰੋਲ ਡੀਜ਼ਲ ‘ਤੇ ਤੁਰੰਤ ਵੈਟ ਘਟਾਉਣ ਦੀ ਮੰਗ ਕੀਤੀ ਹੈ। 

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਹੈ ਇਸ ਲਈ ਤੁਰੰਤ ਇਸ ਬਾਰੇ ਫੈਸਲਾ ਲਵੇ।

ਦੂਜੇ ਬੰਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਾਦਲ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਵੈਟ ਨਹੀਂ ਘਟਾਉਂਦੀ ਤਾਂ ਇਹ ਪੰਜਾਬ ਦੇ ਲੋਕਾਂ ਦੇ ਬਹੁਮਤ ਨਾਲ ਖਿਲਵਾੜ ਹੋਵੇਗਾ।

ਉਨ੍ਹਾਂ ਨੇ ਟਵਿਟ ਕਰਦਿਆਂ ਹੋਏ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ  “ਆਪ” ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਣ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨ ਭਾਰੀ ਪ੍ਰੇਸ਼ਾਨੀ ਨਾਲ ਜੂਝ ਰਹੇ ਹਨ। ਪੰਜਾਬ ਦੀ ਆਪ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪੈਟਰੋਲ ਡੀਜ਼ਲ ‘ਤੇ ਵੈਟ ਘਟਾ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਤਰਜ ‘ਤੇ ਪੈਟਰੋਲ ‘ਤੇ 9.50 ਰੁਪਏ ਤੇ ਡੀਜ਼ਲ ‘ਤੇ 7 ਰੁਪਏ ਪ੍ਰਤੀ ਲੀਟਰ ਵੈਟ ਘਟਾਉਣ ਦੀ ਮੰਗ ਕੀਤੀ। ਬਾਦਲ ਨੇ ਕਿਹਾ ਕਿ ਅਜਿਹਾ ਨਾ ਕਰਨਾ ਪੰਜਾਬ ਦੇ ਫਤਬੇ ਨਾਲ ਧੋਖਾ ਹੋਵੇਗਾ।