Punjab

ਮਾਨ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵਿਟ ਕਰਦਿਆਂ ਕਿਹਾ ਕਿ “ਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ…ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾ ਰੀਏ” ।