‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਾਂਗਰਸ ਨੂੰ ਨਵਾਂ ਨਾਂ ਦਿੱਤਾ ਹੈ। ਮਾਇਆਵਤੀ ਨੇ ਕਾਂਗਰਸ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਹ ਉੱਤਰ ਪ੍ਰਦੇਸ਼ ‘ਚ ‘ਵੋਟਕਟਵਾ’ ਪਾਰਟੀ ਹੈ। ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦੀ ਹਾਲਤ ਇੰਨੀ ਖਰਾਬ ਹੈ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੇ ਕੁੱਝ ਘੰਟਿਆਂ ਵਿੱਚ ਆਪਣਾ ਮਨ ਬਦਲ ਲਿਆ। ਮਾਇਆਵਤੀ ਨੇ ਲੋਕਾਂ ਤੋਂ ਵੋਟਾਂ ਮੰਗਦਿਆਂ ਕਿਹਾ ਕਿ ਇਸ ਲਈ ਲੋਕ ਕਾਂਗਰਸ ਨੂੰ ਵੋਟ ਪਾ ਕੇ ਆਪਣੀ ਵੋਟ ਖ਼ਰਾਬ ਨਾ ਕਰਨ ਸਗੋਂ ਬਸਪਾ ਨੂੰ ਹੀ ਵੋਟ ਪਾਉਣ। ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਵੱਲੋਂ ਉਨ੍ਹਾਂ ’ਤੇ ਚੋਣਾਂ ‘ਚ ਸਰਗਰਮ ਨਾ ਹੋਣ ਦਾ ਦੋ ਸ਼ ਲਗਾਉਣ ਤੋਂ ਇੱਕ ਦਿਨ ਬਾਅਦ ਇਹ ਟਿੱਪਣੀ ਕੀਤੀ ਹੈ।