Punjab

ਮੁਹਾਲੀ ਕੋਰਟ ਵੱਲੋਂ ਦੂਜਾ ਅਰੈਸਟ ਵਾਰੰਟ ਜਾਰੀ, 25 ਸਤੰਬਰ ਤੱਕ ਪੇਸ਼ ਹੋਵੇ ਸੈਣੀ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਨਵੇਂ ਅਰੈਸਟ ਵਾਰੰਟ ਜਾਰੀ ਕੀਤੇ ਗਏ ਹਨ। ਮੁਹਾਲੀ ਕੋਰਟ ਨੇ ਸੈਣੀ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਮਟੌਰ ਥਾਣਾ ਮੁਖੀ ਨੂੰ 25 ਤਰੀਕ ਤੱਕ ਸੈਣੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।  SIT ਵੱਲੋਂ ਸੈਣੀ ਦੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਹਾਈਕੋਰਟ ਅਤੇ ਸਰਬਉੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸੈਣੀ ਲਾਪਤਾ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇਮਾਰੀ ਕਰ ਰਹੀ ਹੈ।

ਸੁਮੇਧ ਸੈਣੀ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।