‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ ਹੁਣ ਤੱਕ 112 ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਅਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਹੋਰ ਵਿਅਕਤੀ ਮੌਤ ਹੋਣ ‘ਤੇ ਅੰਕੜਾਂ 13 ਤੱਕ ਪਹੁੰਚ ਗਿਆ ਹੈ। ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ ਅਤੇ ਬਟਾਲਾ ਵਿੱਚ 12 ਮੌਤਾਂ ਹੋ ਚੁੱਕੀਆਂ ਹਨ, ਹੁਣ ਤੱਕ 25 ਤੋਂ ਵੱਧ ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ।

ਜ਼ਹਿਰੀਲੀ ਸ਼ਰਾਬ ਕਾਰਨ ਹੋ ਰਹੀਆਂ ਮੌਤਾਂ ਤੋਂ ਬਾਅਦ ਅੰਮ੍ਰਿਤਸਰ, ਤਰਨਤਾਰਾਨ ਅਤੇ ਬਟਾਲਾ ਦੇ ਪਿੰਡ ਵਾਸੀਆਂ ਵੱਲੋਂ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਅਤੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਬਿਆਨ ਦਿੰਦਿਆਂ ਕਿਹਾ ਕਿ ਮੈਂ ਇਸ ਮੁੱਦੇ ਨੂੰ ਪਾਰਲੀਮੈਂਟ ਵਿੱਚ ਜਰੂਰ ਉਠਾਵਾਂਗਾ, ਕੈਮੀਕਲ ਨਾਲ ਸ਼ਰਾਬ ਬਣਾਉਣ ਵਾਲਿਆ ਖਿਲਾਫ ਸ਼ਖਤ ਤੋਂ ਸਖ਼ਤ ਸਜਾਂ ਦੀ ਮੰਗ ਕੀਤੀ ਜਾਵੇਗੀ।

ਡਿੰਪਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨੂੰ NDPS ਐਕਟ ਵਿੱਚ ਲਿਆਉਣ ਵਾਸਦੇ ਮੈਂ ਪ੍ਰਾਈਵੇਟ ਮੈਂਬਰ ਬਿੱਲ ਲੈ ਕੇ ਆਵਾਂਗਾ, ਜਿਹੜਾ ਵੀ NDPS ਐਕਟ ਦੇ ਤਹਿਤ ਦੋਸ਼ੀ ਪਾਇਆ ਜਾਵੇਗਾ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ।

Leave a Reply

Your email address will not be published. Required fields are marked *