India

ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਨਵੇਂ ਨਿਯਮ ਪੜ੍ਹ ਕੇ ਜਾਇਉ

‘ਦ ਖ਼ਾਲਸ ਬਿਊਰੋ:- ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਕੋਵਿਡ-19 ਮਹਾਮਾਂਰੀ ਕਾਰਨ ਇਹ ਯਾਤਰਾ ਪਹਿਲਾਂ ਨਾਲੋਂ ਤਿੰਨ ਮਹੀਨੇ ਦੇਰ ਨਾਲ ਸ਼ੁਰੂ ਹੋਈ ਹੈ ਪਰ ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਕੁੱਝ ਨਿਯਮ ਤੈਅ ਕਰ ਦਿੱਤੇ ਗਏ ਹਨ।

ਹੇਮਕੁੰਟ ਸਾਹਿਬ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਸਰਟੀਫਿਕੇਟ ਲਾਜ਼ਮੀ ਹੋਏਗਾ। ਇਹ ਸਰਟੀਫਿਕੇਟ 72 ਘੰਟਿਆਂ ਤੋਂ ਵੱਧ ਪੁਰਾਣਾ ਨਹੀਂ ਹੋਣਾ ਚਾਹੀਦਾ। ਯਾਤਰਾ ਲਈ ਅਪਲਾਈ ਕਰਨ ਤੋਂ ਪਹਿਲਾਂ ਇਹ ਸਰਟੀਫਿਕੇਟ ਅਤੇ ਉੱਤਰਾਖੰਡ ਸਰਕਾਰ ਵੱਲੋਂ ਜਾਰੀ ਈ-ਪਾਸ ਵੀ ਲਾਜ਼ਮੀ ਹੋਏਗਾ। ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਣਾ ਹੋਵੇਗਾ।

ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ-ਵਿਟਾਂਦਰਾ ਕਰਨ ਤੋਂ ਬਾਅਦ ਚਾਰ ਸਤੰਬਰ ਤੋਂ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉੱਪ ਪ੍ਰਧਾਨ ਐੱਨਐੱਸ ਬਿੰਦਰਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦੁਆਰ 4 ਸਤੰਬਰ ਨੂੰ ਸਵੇਰੇ 10 ਵਜੇ ਤੋਂ ਖੋਲ੍ਹ ਦਿੱਤੇ ਜਾਣਗੇ।

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਵਾੜ ਹਰ ਸਾਲ ਮਈ ਮਹੀਨੇ ਦੇ ਅਖੀਰ ਵਿੱਚ ਖੁੱਲ੍ਹ ਜਾਂਦੇ ਹਨ ਪਰ ਇਸ ਵਾਰ ਮਹਾਂਮਾਰੀ ਕਾਰਨ ਕਵਾੜ ਤਿੰਨ ਮਹੀਨੇ ਬਾਅਦ ਖੋਲ੍ਹਣ ਦਾ ਫੈਸਲਾ ਹੋਇਆ ਹੈ।