‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੋਰਨ ਵੀਡੀਓ ਮਾਮਲੇ ਵਿਚ ਫਸੇ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਦੀ ਰਿਹਾਈ ਨੂੰ ਲੈ ਕੇ ਹੁਕਮ ਜਾਰੀ ਕਰਨ ਤੋਂ ਬੰਬੇ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ।ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਿਕ ਰਾਜ ਕੁੰਦਰਾ ਦੇ ਵਕੀਲਾਂ ਨੇ ਹਾਈਕੋਰਟ ਵਿਚ ਇਹ ਦਲੀਲ ਦਿੱਤੀ ਸੀ ਕਿ ਪੁਲਿਸ ਨੇ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਹੈ ਤੇ ਉਨ੍ਹਾਂ ਦੀ ਮੁਵੱਕਿਲ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਕੋਈ ਨੋਟਿਸ ਨਹੀਂ ਦਿੱਤਾ ਹੈ।


ਸਰਕਾਰੀ ਵਕੀਲ ਨੇ ਉਨ੍ਹਾਂ ਦੀ ਇਸ ਦਲੀਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਗ੍ਰਿਫਤਾਰੀ ਤੋਂ ਪਹਿਲਾਂ ਕੁੰਦਰਾ ਨੂੰ ਨੋਟਿਸ ਦਿੱਤਾ ਸੀ।ਹਾਈਕੋਰਟ ਨੇ ਇਸ ਉੱਤੇ ਸਰਕਾਰੀ ਵਕੀਲ ਤੋਂ ਇਸ ਸੰਬੰਧ ਵਿਚ ਸਹੁੰ ਪੱਤਰ ਦਾਖਿਲ ਕਰਨ ਨੂੰ ਕਿਹਾ ਹੈ।ਇਸ ਤੋਂ ਬਾਅਦ ਕੁੰਦਰਾ ਦੇ ਵਕੀਲ ਨੇ ਅਦਾਲਤ ਤੋਂ ਅੰਤਰਿਮ ਰਾਹਤ ਦੇਣ ਦੀ ਮੰਗ ਕੀਤੀ।ਇਸ ਨੂੰ ਨਿਆਂਮੂਰਤੀ ਗਡਕਰੀ ਨੇ ਇਹ ਕਹਿੰਦਿਆਂ ਖਾਰਿਜ ਕਰ ਦਿੱਤਾ ਕਿ ਉਹ ਪਹਿਲਾ ਦੂਜੇ ਪੱਖ ਨੂੰ ਪਟੀਸ਼ਨ ਦਾ ਜਵਾਬ ਦੇਣ ਦਾ ਮੌਕਾ ਦੇਣਗੇ।

ਜ਼ਿਕਰਯੋਗ ਹੈ ਕਿ ਮੁੰਬਈ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੇ ਰਾਜ ਕੁੰਦਰਾ ਨੂੰ 19 ਜੁਲਾਈ ਨੂੰ ਇਸ ਸਾਲ ਫਰਵਰੀ ਵਿਚ ਦਰਜ ਕੀਤੇ ਗਏ ਪੋਰਨ ਫਿਲਮ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ।
ਇਸ ਤੋਂ ਬਾਅਦ ਉਹ ਪੁਲਿਸ ਹਿਰਾਸਤ ਵਿਚ ਸੀ।ਅੱਜ ਇਕ ਮਜਿਸਟ੍ਰੇਟ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਹੈ। ਉਨ੍ਹਾਂ ਦੀ ਪਟੀਸ਼ਨ ਉੱਤੇ ਬੁੱਧਵਾਰ ਨੂੰ ਵਿਚਾਰ ਹੋਵੇਗਾ।
ਮੁੰਬਈ ਪੁਲਿਸ ਦਾ ਕਹਿਣਾ ਹੈ ਕੁੰਦਰਾ ਇਸ ਮਾਮਲੇ ਵਿਚ ਮੁੱਖ ਸਾਜਿਸ਼ਘਾੜਾ ਹੈ। ਪੁਲਿਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸਦੇ ਦਫਤਰ ਵਿੱਚੋਂ ਜਾਂਚ ਦੌਰਾਨ 51 ਅਸ਼ਲੀਲ ਵੀਡੀਓ ਬਰਾਮਦ ਹੋਏ ਹਨ।

Leave a Reply

Your email address will not be published. Required fields are marked *