India Punjab

ਦੇਸ਼ ਦੇ ਕਿਸੇ ਵੀ ਕੋਨੇ ‘ਚੋਂ ਲੈ ਸਕਣਗੇ ਰਾਸ਼ਨ, 17 ਸੂਬਿਆਂ ਨੇ ਲਾਗੂ ਕੀਤੀ ‘ਵਨ ਨੇਸ਼ਨ ਵਨ ਰਾਸ਼ਨ ਕਾਰਡ’ ਪ੍ਰਣਾਲੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- 17 ਰਾਜਾਂ ਵਿੱਚ ਵਨ ਨੇਸ਼ਨ ਵਨ ਰਾਸ਼ਨ ਕਾਰਡ ਪ੍ਰਣਾਲੀ ਲਾਗੂ ਹੋਣ ਨਾਲ ਹੁਣ ਦੇਸ਼ ਵਿੱਚ ਕਿਸੇ ਵੀ ਕੋਨੇ ਤੋਂ ਰਾਸ਼ਨ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ ਹੋ ਗਈ ਹੈ। ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਯੋਜਨਾ ਵਿੱਚ ਸ਼ਾਮਲ ਹੋਣ ਵਾਲੇ ਰਾਜਾਂ ਵਿੱਚ ਉੱਤਰਾਖੰਡ ਦਾ ਨਾਂ ਤਾਜ਼ਾ ਹੈ। ਇਸਦੇ ਤਹਿਤ ਰਾਸ਼ਨ ਕਾਰਡ ਹੋਲਡਰ ਦੇਸ਼ ਵਿੱਚ ਕਿਤੇ ਵੀ ਕਿਸੇ ਵੀ ਰਾਸ਼ਨ ਦੀ ਦੁਕਾਨ ਤੋਂ ਰਾਸ਼ਨ ਲੈ ਸਕਦੇ ਹਨ। ਉਨ੍ਹਾਂ ਨੂੰ ਵੱਖਰਾ ਕੋਈ ਕਾਰਡ ਦਿਖਾਉਣ ਦੀ ਲੋੜ ਨਹੀਂ ਪਵੇਗੀ।


ਮੰਤਰਾਲੇ ਦੇ ਅਨੁਸਾਰ ਇਨ੍ਹਾਂ ਰਾਜਾਂ ਨੂੰ ਖਰਚਾ ਵਿਭਾਗ ਵੱਲੋਂ 37 ਹਜ਼ਾਰ 600 ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈਣ ਦੀ ਮਨਜ਼ੂਰੀ ਦਿੱਤੀ ਗਈ ਹੈ। ਵਨ ਨੈਸ਼ਨ-ਵਨ ਰਾਸ਼ਨ ਕਾਰਡ ਪ੍ਰਣਾਲੀ ਦੇ ਲਾਗੂ ਹੋਣ ਨਾਲ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਤੇ ਖਾਸ ਤੌਰ ‘ਤੇ ਪ੍ਰਵਾਸੀ ਮਜ਼ਦੂਰਾਂ ਲਈ ਹੋਰ ਭਲਾਈ ਸਕੀਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ, ਦੇਸ਼ ਵਿਚ ਕਿਤੇ ਵੀ ਵਾਜ਼ਿਬ ਕੀਮਤ ਦੀ ਦੁਕਾਨ ‘ਤੇ ਲਾਭਪਾਤਰੀਆਂ ਨੂੰ ਰਾਸ਼ਨ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।

ਵਿੱਤ ਮੰਤਰਾਲੇ ਨੇ ਕਿਹਾ ਕਿ ਇਸ ਸੁਧਾਰ ਨਾਲ ਮਜਦੂਰਾਂ, ਰੋਜ਼ਾਨਾ ਭੱਤੇ ਮਜ਼ਦੂਰਾਂ, ਕੂੜਾ ਚੁੱਕਣ ਵਾਲੇ ਮਜ਼ਦੂਰਾਂ ਨੂੰ ਫਾਇਦਾ ਹੋਵੇਗਾ।