India Punjab

ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ‘ਚ ਝੋਨੇ ਦੀ ਫਸਲ ਤਿਆਰ ਹੋ ਚੁੱਕੀ ਹੈ। ਜਿਸ ਦੌਰਾਨ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ।

ਪੰਜਾਬ ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ –

ਇੱਕ ਪਾਸੇ ਜਿੱਥੇ ਸਰਕਾਰ ਨੇ ਝੋਨੇ ਦੀ ਖਰੀਦ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਉੱਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਇਹਨਾਂ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਸੰਘਰਸ਼ ਵਿੱਢ ਦਿੱਤਾ ਹੈ, ਜਿਸ ਦੌਰਾਨ ਪੰਜਾਬੀ ਗਾਇਕਾਂ ਦਾ ਸਮਰਥਨ ਵੀ ਉਹਨਾਂ ਨੂੰ ਮਿਲ ਰਿਹਾ ਹੈ।

ਕਿਸਾਨ ਜਥੇਬੰਦੀਆਂ ਨੇ ਆਪਣਾ ਸੰਘਰਸ਼ ਤਿੱਖਾ ਕਰਦਿਆਂ ਰੇਲ ਰੋਕੋ ਅੰਦੋਲਨ ਨੂੰ ਵੀ ਅੱਗੇ ਵਧਾ ਦਿੱਤਾ ਹੈ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 23 ਤੋਂ 26 ਸਤੰਬਰ ਤੱਕ ਸੀ ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤੱਕ ਕਰ ਦਿੱਤਾ ਹੈ।