‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੋਸ਼ਲ ਨੈਟਵਰਕ ਫੇਸਬੁੱਕ ਅਤੇ ਇਸ ਦਾ ਮੈਸੇਜਿੰਗ ਐਪ ਕੱਲ੍ਹ ਤੋਂ ਬੰਗਲਾਦੇਸ਼ ਵਿੱਚ ਬੰਦ ਹੈ। ਪ੍ਰਧਾਨਮੰਤਰੀ ਦੋ ਦਿਨਾਂ ਦੇ ਬੰਗਾਲ ਦੇ ਦੌਰੇ ‘ਤੇ ਹਨ। ਅੱਜ ਅਮਰੀਕੀ ਤਕਨੀਕੀ ਕੰਪਨੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦੋ ਦਿਨਾਂ ਮੁਲਕ ਦੌਰੇ ਦਾ ਵਿਰੋਧ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਦੇ ਸ਼ਹਿਰ ਚਟਗਾਂਵ ਵਿੱਚ ਇੱਕ ਪੁਲਿਸ ਸਟੇਸ਼ਨ ਉੱਤੇ ਮੋਦੀ ਦੀ ਫੇਰੀ ਖਿਲਾਫ ਪ੍ਰਦਰਸ਼ਨ ਦੌਰਾਨ ਕਥਿਤ ਤੌਰ ਤੇ ਹਮਲਾ ਕਰਨ ਤੋਂ ਬਾਅਦ ਪੁਲਿਸ ਵੱਲੋਂ ਗੋਲੀਆਂ ਚਲਾਉਣ ਤੋਂ ਬਾਅਦ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

ਫੇਸਬੁੱਕ ਨੇ ਇਕ ਬਿਆਨ ਵਿਚ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਬੰਗਲਾਦੇਸ਼ ਵਿਚ ਸਾਡੀਆਂ ਸੇਵਾਵਾਂ ਸੀਮਤ ਕਰ ਦਿੱਤੀਆਂ ਗਈਆਂ ਹਨ। ਅਸੀਂ ਇਸਨੂੰ ਹੋਰ ਸਮਝਣ ਲਈ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਇਹ ਜਲਦੀ ਤੋਂ ਜਲਦੀ ਬਹਾਲ ਹੋ ਜਾਣਗੀਆਂ।
ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਨੇ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਕਿ ਫੇਸਬੁੱਕ ਅਤੇ ਇਸਦੇ ਮੈਸੇਂਜਰ ਨੂੰ ਰੋਕ ਦਿੱਤਾ ਗਿਆ ਹੈ, ਪਰ ਇਸ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨਾਂ ਨੂੰ ਫੈਲਣ ਤੋਂ ਰੋਕਣ ਲਈ ਇੰਟਰਨੈੱਟ ਬੰਦ ਕਰ ਦਿੱਤਾ ਜਾਂਦਾ ਰਿਹਾ ਹੈ।

ਫੇਸਬੁੱਕ ਨੇ ਇਹ ਵੀ ਕਿਹਾ ਕਿ ਇਸ ਸਮੇਂ ਬੰਗਲਾਦੇਸ਼ ਵਿੱਚ ਇਸ ਇਸ ਤਰ੍ਹਾਂ ਇੰਟਰਨੈੱਟ ਬੰਦ ਹੋ ਜਾਣਾ ਚਿੰਤਾ ਦਾ ਵਿਸ਼ਾ ਹੈ ਜਦੋਂ ਕਿ ਕੋਰੋਨਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪ੍ਰਭਾਵੀ ਸੰਚਾਰ ਦਾ ਹੋਣਾ ਬਹੁਤ ਜ਼ਰੂਰੀ ਹੈ।

ਇਸਲਾਮ ਦੀ ਰੱਖਿਆ ਲਈ ਸਥਾਨਕ ਕੱਟੜਪੰਥੀ ਸਮੂਹ ਹੇਫਾਜ਼ਤ-ਏ-ਇਸਲਾਮ ਨੇ ਚਟਗਾਂਵ ਕਤਲੇਆਮ ਦੇ ਵਿਰੋਧ ਵਿਚ ਐਤਵਾਰ ਨੂੰ ਦੇਸ਼ ਵਿਆਪੀ ਹੜਤਾਲ ਦੀ ਮੰਗ ਕੀਤੀ ਹੈ। ਹੇਫਾਜ਼ਤ ਅਤੇ ਇਸਦੇ ਸਮਰਥਕ ਨੇ ਮੋਦੀ ‘ਤੇ ਦੋਸ਼ ਲਗਾਇਆ ਹੈ ਕਿ ਉਹ ਭਾਰਤ ਵਿਚ ਘੱਟਗਿਣਤੀ ਮੁਸਲਮਾਨਾਂ ਨੂੰ ਵੱਖਰਾ ਕਰ ਰਹੇ ਹਨ। ਮੋਦੀ ਅੱਜ ਹਸੀਨਾ ਨਾਲ ਰਸਮੀ ਗੱਲਬਾਤ ਵੀ ਕਰਨਗੇ।

Leave a Reply

Your email address will not be published. Required fields are marked *