‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਪ੍ਰਸਤਾਵ ਤੋਂ ਬਾਅਦ ਫਿਲਹਾਲ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਟੁੱਟ ਗਈ ਹੈ। ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਦਿੱਲੀ-ਜੈਪੁਰ ਅਤੇ ਯੂਪੀ ਨਾਲ ਲੱਗਦੀ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਪੁਲਿਸ ਨੇ ਵੀ ਕਿਸਾਨਾਂ ਖਿਲਾਫ਼ ਸਖ਼ਤੀ ਕਰਨ ਵੱਲ ਇਸ਼ਾਰਾ ਕਰ ਦਿੱਤਾ ਹੈ।

ਦਿੱਲੀ ਅਤੇ ਸਿੰਘੂ ਬਾਰਡਰ ਦੀ ਰੈੱਡ ਲਾਈਟ ਦੇ ਨਜ਼ਦੀਕ  ਬੈਠੇ ਕਿਸਾਨਾਂ ਖਿਲਾਫ਼ ਪੁਲਿਸ ਵੱਲੋਂ FIR ਦਰਜ ਕੀਤੀ ਗਈ ਹੈ। 29 ਨਵੰਬਰ ਤੋਂ ਲਾਮਪੁਰ ਸਰਹੱਦ ਤੋਂ ਜ਼ਬਰਦਸਤੀ ਦਿੱਲੀ ਸਰਹੱਦ ਵਿੱਚ ਦਾਖਲ ਹੋਏ ਕਿਸਾਨ ਸਿੰਘੂ ਬਾਰਡਰ ਦੀ ਰੈੱਡ ਲਾਈਟ ‘ਤੇ ਧਰਨਾ ਲਾ ਕੇ ਬੈਠ ਗਏ ਸਨ। ਉਸ ਦਿਨ ਤੋਂ ਇਹ ਰੋਡ ਬਲਾਕ ਹੈ। ਹੁਣ ਪੁਲਿਸ ਨੇ ਇਨ੍ਹਾਂ ਸਾਰੇ ਕਿਸਾਨਾਂ ਖਿਲਾਫ਼ FIR ਦਰਜ ਕਰ ਦਿੱਤੀ ਹੈ। ਪੁਲਿਸ ਨੇ ਕਿਸਾਨਾਂ ਖਿਲਾਫ਼ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਾ ਕਰਨ ਅਤੇ ਮਹਾਂਮਾਰੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮੁਕਦਮਾਂ ਦਰਜ ਕੀਤਾ ਹੈ।

ਕਿਸਾਨਾਂ ਦੇ ਧਰਨੇ ਤੋਂ ਬਾਅਦ ਪੁਲਿਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਮਝੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਖਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹੀ ਹੈ।

Leave a Reply

Your email address will not be published. Required fields are marked *