ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਉੱਥੇ ਹੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਹੁਣ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਭਵਾਨੀਗੜ੍ਹ-ਪਟਿਆਲਾ ਰੋਡ ‘ਤੇ ਵਰਤੀਆਂ ਹੋਈਆਂ PPE ਕਿੱਟਾਂ ਤਿੰਨ ਅਲੱਗ-ਅਲੱਗ ਥਾਵਾਂ ‘ਤੇ ਢੇਰ ਲਗਾ ਕੇ ਸੁੱਟ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਦੂਸ਼ਣ ਬੋਰਡ ਅਧਿਕਾਰੀਆਂ ਨੇ ਹਰਕਤ ਵਿੱਚ ਆਉਦਿਆਂ ਰਸਤੇ ਨੂੰ ਬੰਦ ਕਰ ਦਿੱਤਾ ਅਤੇ ਇਲਾਕੇ ਦੇ ਲੋਕਾਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।

ਪੁਲਿਸ ਅਧਿਆਰੀਆਂ ਵੱਲੋਂ ਥਾਂ-ਥਾਂ ਛਾਪੇਮਾਰੀ ਅਤੇ ਇਲਾਕੇ ‘ਚ ਪੈਂਦੇ ਹਸਪਤਾਲਾਂ ਵਿੱਚ ਜਾ ਕੇ ਡਾਕਟਰਾਂ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਹੁਣ ਸੁਆਲ ਇਹ ਉੱਠਦਾ ਹੈ ਕਿ ਆਖਿਰ ਇਹ ਇੰਨੀਆਂ ਕਿੱਟਾਂ ਆਈਆਂ ਕਿੱਥੋਂ? ਕਿਉਂਕਿ ਇਲਾਕੇ ਵਿੱਚ ਨਾ ਹੀ ਇਨੇ ਹਸਪਤਾਲ ਹਨ ਅਤੇ ਨਾ ਹੀ ਜ਼ਿਆਦਾ ਮਰੀਜ਼ ਹਨ।

Leave a Reply

Your email address will not be published. Required fields are marked *