‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿੱਚ ਅਰਦਾਸ ਕਰਨ ਵਾਲੇ ਕੁੱਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਉੱਚਿਤ ਨਹੀਂ ਹੈ ਕਿਉਂਕਿ ਅਰਦਾਸ ਕਰਨਾ ਸਿੱਖ ਦਾ ਧਾਰਮਿਕ ਫਰਜ਼ ਹੈ। ਸਿੱਖ ਹਮੇਸ਼ਾ ਹੀ ਅਰਦਾਸ ਰਾਹੀਂ ਰਾਜ ਕਰੇਗਾ ਖਾਲਸਾ ਦੇ ਸੰਕਲਪ ਨੂੰ ਦ੍ਰਿੜ ਕਰਦਾ ਹੈ। ਇਸ ਲਈ ਅਰਦਾਸ ਕਰਨਾ ਕੋਈ ਜੁਰਮ ਨਹੀਂ। ਪੈਸੇ ਦੇ ਲਾਲਚ ਵਿੱਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ। ਸਿੱਖ ਨੌਜਵਾਨ ਉਕਸਾਊ ਬਿਆਨਾਂ ਤੋਂ ਸੁਚੇਤ ਰਹਿਣ।

ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਰਾਹੀਂ ਪੰਜਾਬ ਦੇ ਸਿੱਖਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੈਫਰੈਂਡਮ 2020 ਲਈ ਅਰਦਸ ਕਰਨ ਦੀ ਅਪੀਲ ਕੀਤੀ ਸੀ ਅਤੇ ਅਰਦਾਸ ਕਰਨ ਵਾਲੇ ਨੂੰ 5000 ਡਾਲਰ ਇਨਾਮ ਦੇਣ ਦਾ ਲਾਲਚ ਦਿੱਤਾ ਸੀ।

Leave a Reply

Your email address will not be published. Required fields are marked *