‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਦੇ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ 4 ਅਗਸਤ ਨੂੰ ਸ਼੍ਰੀਨਗਰ ਜ਼ਿਲ੍ਹੇ ਵਿੱਚ ਲਾਏ ਕਰਫਿਊ ਨੂੰ ਉਸੇ ਹੀ ਦਿਨ ਸ਼ਾਮ ਤੱਕ ਹਟਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਸ਼ਾਹਿਦ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਕਰਫਿਊ ਦਾ ਸਮਾਂ 5 ਅਗਸਤ ਨੂੰ ਸ਼ਾਮ ਤੱਕ ਦਾ ਸੀ, ਜਿਸ ਨੂੰ ਸਮੇਂ ਤੋਂ ਪਹਿਲਾਂ ਹੀ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ।

ਭਾਵੇਂ ਇਲਾਕੇ ‘ਚ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਕੋਰੋਨਾਵਾਇਰਸ ਦੇ ਹਾਲਾਤਾਂ ਦੇ ਮੱਦੇਨਜ਼ਰ ਧਾਰਾ 144 ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਜਾਰੀ ਪਾਬੰਦੀਆਂ ਦੇ ਹੁਕਮ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ।

ਅੱਜ 5 ਅਗਸਤ ਨੂੰ ਵੱਖ ਵਾਦੀਆਂ ਨੇ ਕਾਲਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ ਅਤੇ ਹਿੰਸਾਂ ਪ੍ਰਦਰਸ਼ਨਾਂ ਦਾ ਖਦਸ਼ਾ ਵੀ ਪ੍ਰਗਟਾਇਆ ਸੀ, ਜਿਸ ਤੋਂ ਬਾਅਦ ਕਰਫਿਊ ਲਾਉਣ ਦਾ ਫੈਸਲਾ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਿਕ,  ਵਾਦੀ ਵਿੱਚ ਅਮਨ ਭੰਗ ਕਰਨ ਦੀ ਵੱਖਵਾਦੀਆਂ ਦੀ ਕਿਸੇ ਵੀ ਯੋਜਨਾ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *