India

ਜਨਤਕ ਥਾਂਵਾਂ ’ਤੇ ਲੰਮੇ ਸਮੇਂ ਤੱਕ ਵਿਰੋਧ ਕਰਕੇ ਦੂਜਿਆਂ ਦੇ ਅਧਿਕਾਰਾਂ ਨੂੰ ਨਹੀਂ ਕੀਤਾ ਜਾ ਸਕਦਾ ਪ੍ਰਭਾਵਿਤ – ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਜਨਤਕ ਥਾਂਵਾਂ ’ਤੇ ਲੰਮੇ ਸਮੇਂ ਤੱਕ ਵਿਰੋਧ ਕਰਕੇ ਦੂਜਿਆਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਨਾ ਕਰਨ ਦਾ ਦਾਅਵਾ ਕੀਤਾ ਹੈ। ਅਦਾਲਤ ਨੇ ਕਿਹਾ ਕਿ ਵਿਰੋਧ ਦਾ ਅਧਿਕਾਰ ਕਦੇ ਵੀ ਤੇ ਹਰ ਥਾਂ ਨਹੀਂ ਹੋ ਸਕਦਾ।

ਅਦਾਲਤ ਨੇ ਸ਼ਾਹੀਨ ਬਾਗ ਵਿੱਚ ਸੀਏਏ ਖ਼ਿਲਾਫ਼ ਧਰਨੇ ਬਾਰੇ ਆਪਣੇ ਪੁਰਾਣੇ ਫ਼ੈਸਲੇ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਐੱਸਕੇ ਕੌਲ, ਜਸਟਿਸ ਅਨਿਰੁਧ ਬੋਸ ਤੇ ਜਸਟਿਸ ਕ੍ਰਿਸ਼ਨ ਮੁਰਾਰੀ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ।