India Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਸੂਬਿਆਂ ਨੂੰ ਪੋਕਸੋ ਐਕਟ ਮਾਮਲੇ ‘ਚ ਮਿਆਰੀ ਪ੍ਰਕਿਰਿਆ ਤਿਆਰ ਕਰਨ ਦੇ ਦਿੱਤੇ ਨਿਰਦੇਸ਼

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੋਕਸੋ ਐਕਟ ਦੇ ਮਾਮਲਿਆਂ ‘ਤੇ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਅਨੁਸਾਰ ਪੜਤਾਲ ਲਈ ਮਿਆਰੀ ਪ੍ਰਕਿਰਿਆ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਹ ਪ੍ਰਕਿਰਿਆ ਜਾਂਚ ਅਧਿਕਾਰੀ ਨੂੰ ਜਾਂਚ ਕਰਨ ਵਿੱਚ ਸੁਵਿਧਾ ਦੇਵੇਗੀ, ਨਾਲ ਹੀ ਇਸ ਪ੍ਰਕਿਰਿਆ ਦੀ ਇਕ ਕਾਪੀ ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਨੂੰ ਭੇਜੀ ਜਾਵੇ ਤਾਂ ਜੋ ਇਸ ਜਾਂਚ ਪ੍ਰਕਿਰਿਆ ਨੂੰ ਜਾਂਚ ਅਧਿਕਾਰੀਆਂ ਕੋਲ ਲਿਜਾਇਆ ਜਾ ਸਕੇ। ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਆਦੇਸ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਪੋਕਸੋ ਐਕਟ ਵਿੱਚ ਦਰਜ ਐੱਫਆਈਆਰ ਵਿੱਚ ਜ਼ਮਾਨਤ ਲਈ ਪਟੀਸ਼ਨ ਹਾਈ ਕੋਰਟ ਪਹੁੰਚੀ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪਾਇਆ ਕਿ ਜਾਂਚ ਦੌਰਾਨ ਮਿਆਰੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਜਾ ਰਹੀ।