Punjab

ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਐੱਚ ਸੀ ਅਰੋੜਾ ਤੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਖੇਤੀ ਕਾਨੂੰਨਾਂ ਖਿਲਾਫ ਕੱਢੀ ਜਾ ਰਹੀ ਰੈਲੀ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ।  ਪਟੀਸ਼ਨ ‘ਚ ਸੂਬਾ ਸਰਕਾਰ ਦੀ ਰੈਲੀ ’ਤੇ ਸਵਾਲ ਚੁੱਕੇ ਗਏ ਹਨ।  ਇਸ ਦੌਰਾਨ ਕੋਵਿਡ ਦੇ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਦਾ ਦੋਸ਼ ਲਗਾਇਆ ਗਿਆ ਹੈ।

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸੂਬਾ ਸਰਕਾਰ ਨੂੰ ਕੱਲ੍ਹ ਸਵੇਰੇ 10:30 ਵਜੇ ਸਟੇਟਸ ਰਿਪੋਰਟ ਦਾਖਿਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਾਂਗਰਸ ਸਰਕਾਰ ਵੱਲੋਂ ਕੱਲ੍ਹ ਤੋਂ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਸਮੇਤ ਹੋਰ ਕਈ ਆਗੂ ਇਸ ਰੈਲੀ ਵਿੱਚ ਹਿੱਸਾ ਲੈ ਰਹੇ ਹਨ।