‘ਦ ਖ਼ਾਲਸ ਬਿਊਰੋ :- ਵਿਦਿਆਰਥੀਆਂ ਦੇ ਵਜੀਫਾ ਘੁਟਾਲੇ ਕਾਰਨ ਪੰਜਾਬ ਸਰਕਾਰ ਦੀ ਮੁਸੀਬਤ ਵਧਦੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਧਿਰਾਂ ਨੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਭਰ ‘ਚ ਸਵੇਰੇ 10 ਵਜੇ ਤੋਂ ਦੁਪਹਿਰ ਵਜੇ ਤੱਕ ਜਾਮ ਲਾਏ ਜਾਣਗੇ। ਇਸ ਬੰਦ ਦੇ ਸਮਰਥਨ ਚ ਆਮ ਆਦਮੀ ਪਾਰਟੀ (ਆਪਤੇ ਭਾਰਤੀ ਜਨਤਾ ਪਾਰਟੀ (ਭਾਜਪਾਸਮੇਤ ਅਨੁਸੂਚਿਤ ਜਾਤੀਆਂ ਦੇ ਗਠਜੋੜ ਖੁੱਲ੍ਹ ਕੇ ਸਾਹਮਣੇ ਆ ਗਏ ਹਨ।

ਉਧਰ ਦੂਜੇ ਪਾਸੇ ਸਾਬਕਾ ਆਈਏਐਸ ਅਧਿਕਾਰੀਰਾਜਨੀਤਕ ਪਾਰਟੀਆਂ ਤੇ ਸਮਾਜਿਕ ਸੰਸਥਾਵਾਂ ਵੱਲੋਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅਨੁਸੂਚਿਤ ਜਾਤੀ ਗੱਠਜੋੜ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੈਪਟਨ ਸਰਕਾਰ ‘ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਦੋਸ਼ ਲਾਇਆ ਹੈ।

Leave a Reply

Your email address will not be published. Required fields are marked *