Punjab

ਪੰਜਾਬ ਦੀਆਂ ਜੇਲ੍ਹਾਂ ਖੁਦਕੁਸ਼ੀ ਮਾਮਲੇ ਵਿੱਚ ਦੂਸਰੇ ਨੰਬਰ ‘ਤੇ – NCRB

‘ਦ ਖ਼ਾਲਸ ਬਿਊਰੋ:- ਪੰਜਾਬ ਦੀਆਂ ਜੇਲ੍ਹਾਂ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ‘ਚ ਆ ਗਈਆਂ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੀ ਰਿਪੋਰਟ ਦੇ ਵਿੱਚ ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਗਏ ਹਨ। 2019 ਵਿੱਚ ਕੈਦੀਆਂ ਦੇ ਖੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਦੀਆਂ ਜੇਲ੍ਹਾਂ ਦੂਜੇ ਨੰਬਰ ‘ਤੇ ਆਈਆਂ ਹਨ।

ਰਿਪੋਰਟ ਵਿੱਚ ਖ਼ੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਵਿੱਚ ਸਮਰੱਥਾ ਤੋਂ ਵੱਧ ਕੈਦੀ ਰੱਖੇ ਗਏ ਹਨ।  ਪੰਜਾਬ ਦੀਆਂ ਜੇਲ੍ਹਾਂ ਵਿੱਚ ਸਾਲ 2019 ‘ਚ 117 ਮੌਤਾਂ ਹੋਈਆਂ ਹਨ ਅਤੇ ਇੱਕੋ ਹੀ ਸਾਲ ‘ਚ 20 ਕਤਲ ਹੋਏ। ਜੇਲ੍ਹਾਂ ‘ਚੋਂ ਕੈਦੀਆਂ ਦੇ ਭੱਜਣ ਦੇ ਮਾਮਲੇ ‘ਚ ਪੰਜਾਬ ਦਾ 5ਵਾਂ ਨੰਬਰ ਹੈ। ਪਿਛਲੇ ਇੱਕ ਸਾਲ ‘ਚ ਪੰਜਾਬ ਦੀਆਂ ਜੇਲ੍ਹਾਂ ‘ਚੋਂ 23 ਕੈਦੀ ਭੱਜੇ ਹਨ। ਇਸ ਤੋਂ ਇਲਾਵਾ ਜੇਲ੍ਹ ਦੇ ਅੰਦਰ ਕੁੱਟਮਾਰ ਕਾਰਨ 61 ਲੋਕ ਜ਼ਖ਼ਮੀ ਵੀ ਹੋਏ ਹਨ।