‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਕੋਰੋਨਾ ਕਾਲ ਦੌਰਾਨ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਵੀ ਪਿਛਲੇ ਦੋ ਮਹੀਨਿਆਂ ਤੋਂ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਸਨ। ਪਿਛਲੇ ਮਹੀਨਿਆਂ ਤੋਂ ਰੁਕੀ ਹੋਈ ਤਨਖਾਹ ਤੋਂ ਬਾਅਦ ਅੱਜ 31 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਦੀ  ਜੂਨ ਮਹੀਨੇ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ।

ਅੱਜ ਸਵੇਰੇ ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਵੱਲੋਂ ਕੈਂਪਸ ਵਿੱਚ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਕੈਂਪਸ ‘ਚ ਹੀ ਸਥਿਤ ਵਾਈਸ ਚਾਂਸਲਰ ਦੇ ਘਰ ਮੂਹਰੇ ਤਿੰਨ ਚਾਰ ਘੰਟਿਆਂ ਦੇ ਕਰੀਬ ਧਰਨਾ ਦਿੱਤਾ ਗਿਆ ਸੀ, ਇਸ ਪ੍ਰਦਰਸ਼ਨ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਬੀਰ ਸਿੰਘ ਰੰਧਾਵਾ ਵੱਲੋਂ ਕੀਤੀ ਗਈ। ਇਸ ਮੌਕੇ ਮੁਲਾਜ਼ਮ ਆਗੂ ਗੋਪਾਲ ਪੁਰੀ ਵੀ ਮਰਨ ਵਰਤ ‘ਤੇ ਬੈਠੇ ਹੋਏ ਸਨ।

ਮੁਲਾਜ਼ਮਾਂ ਦੇ ਵੱਧ ਰਹੇ ਤਿੱਖੇ ਸੰਘਰਸ਼ ਨੂੰ ਦੇਖਦਿਆਂ ਪੁਲਿਸ ਅਧਿਕਾਰੀਆਂ ਵੱਲੋਂ ਇਸ ਮੌਕੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਹਨਾਂ ਮੁਲਾਜ਼ਮਾਂ ਵੱਲੋਂ ਇਹ ਸੰਘਰਸ਼ ਇਸ ਲਈ ਵਿੱਢਿਆ ਜਾ ਰਿਹਾ ਸੀ ਕਿਉਂਕਿ ਪਿਛਲੇ ਦੋ ਮਹੀਨਿਆਂ ਤੋਂ ਇਹਨਾਂ ਮੁਲਾਜ਼ਮਾਂ ਦੀ ਤਨਖਾਹ ਰੁਕੀ ਹੋਈ ਸੀ।   

Leave a Reply

Your email address will not be published. Required fields are marked *