Punjab

ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਤੋਂ ਮੰਗੀਆਂ ਫੀਸਾਂ

‘ਦ ਖ਼ਾਲਸ ਬਿਊਰੋ :- ਪੰਜਾਬੀ ਯੂਨੀਵਰਸਿਟੀ ਵੱਲੋਂ ਅੱਜ ਕਾਲਜਾਂ ਨਾਲ ਸਬੰਧਤ ਅਕਾਦਮਿਕ ਸੈਸ਼ਨ 2020-21 ਦੇ ਤਹਿਤ ਵੱਖ-ਵੱਖ ਅੰਡਰ-ਗ੍ਰੈਜੂਏਟ ਕੋਰਸਾਂ ਲਈ ਵਿਦਿਆਰਥੀਆਂ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਤੇ ਰਿਟਰਨ ਫੀਸਾਂ ਜਮ੍ਹਾਂ ਕਰਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਯੂਨੀਵਰਸਿਟੀ ਦੇ ਡੀਨ ਦੀ ਜਾਣਕਾਰੀ ਮੁਤਾਬਿਕ ਕਾਲਜ ਵਿਕਾਸ ਕੌਂਸਲ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਯੂਨੀਵਰਸਿਟੀ ਵੱਲੋਂ ਕਾਲਜਾਂ ‘ਚ ਅੰਡਰ-ਗ੍ਰੈਜੂਏਟ ਕੋਰਸਾਂ ‘ਚ (ਸੈਂਟਰਲ ਏਜੰਸੀਆਂਂ/ਪੰਜਾਬ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਦਾਖਲਿਆਂ ਨੂੰ ਛੱਡ ਕੇ) 2020-21 ਦੇ ਸ਼ੈਸਨ ਤਹਿਤ ਵੱਖ-ਵੱਖ ਅੰਡਰ-ਗ੍ਰੈਜੂਏਟ/ਚਲਦੇ ਕੋਰਸਾਂ ਵਿੱਚ ਦਾਖਲ ਕੀਤੇ ਜਾਣ ਵਾਲੇ ਵਿਦਿਆਰਥੀਆਂ ਦੀਆਂ ਦਾਖਲਾ ਰਜਿਸਟ੍ਰੇਸ਼ਨ ਫੀਸਾਂ RTGS ਵਿਧੀ ਰਾਹੀਂ ਹਰੇਕ ਹਫ਼ਤੇ ਸ਼ੁੱਕਰਵਾਰ ਤੱਕ ਹਰ ਹਾਲਤ ਵਿੱਚ ਜ਼ਰੂਰ ਜਮ੍ਹਾਂ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਯੂਨੀਵਰਸਿਟੀ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਰਜਿਸਟ੍ਰੇਸ਼ਨ ਦਾਖਲੇ ਤੇ ਰਿਟਰਨ ਫੀਸਾਂ ਦੇ ਦਸਤਾਵੇਜ਼/ਪ੍ਰੋਫਾਰਮਾ ਨਿਰਧਾਰਤ ਮਿਤੀਆਂ ਅਨੁਸਾਰ ਹੀ ਜਮ੍ਹਾਂ ਕਰਾਉਣਾ ਲਾਜ਼ਮੀ ਹੋਵੇਗ।