Punjab

ਯੂਨੀਵਰਸਿਟੀਆਂ ਤੇ ਕਾਲਜਾਂ ਦੇ ਪੇਪਰ ਰੱਦ ਹੋਣ, ਕੈਪਟਨ ਨੇ ਮੋਦੀ ਨੂੰ ਭੇਜਿਆ ਸੁਨੇਹਾ

‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਵੱਧ ਰਹੇ COVID -19 ਦੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ। ਜਿਸ ਵਿੱਚ ਕੈਪਟਨ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਕਿਹਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਇਨ੍ਹਾਂ ਹਾਲਾਤਾਂ ਵਿੱਚ ਵਿਦਿਆਰਥੀਆਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਅਸੀਂ ਵਿਦਿਆਰਥੀਆਂ ਦੀ ਜਾਨ ਜੋਖਿਮ ਵਿੱਚ ਨਹੀਂ ਪਾ ਸਕਦੇ।  ਪੰਜਾਬ ਲਈ ਆਨਲਾਈਨ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੈ।

 

ਉਹਨਾਂ ਕਿਹਾ ਕਿ 6 ਜੁਲਾਈ ਨੂੰ ਗ੍ਰਹਿ ਮੰਤਰਾਲੇ ਵੱਲੋਂ ਸਤੰਬਰ ਵਿੱਚ ਪ੍ਰੀਖਿਆਵਾਂ ਕਰਵਾਉਣ ਲਈ ਕਿਹਾ ਗਿਆ ਸੀ।  ਪਰ ਹਾਲਾਤਾਂ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨੂੰ ਵਾਪਸ ਲੈਣ ‘ਤੇ UGC ਦੇ ਦਿਸ਼ਾ-ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾਵੇਗੀ।

 

ਇਸ  ਤੋਂ ਇਲਾਵਾਂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਟਵਿਟਰ ਅਕਾਊਂਟ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਮੈਂ 11 ਜੁਲਾਈ ਨੂੰ  #AscCaptain ਦੇ 10 ਵੇਂ ਸੰਸਕਰਣ ਲਈ ਤੁਹਾਡੇ ਨਾਲ ਕੱਲ੍ਹ ਲਾਈਵ ਹੋਵਾਗਾ। ਉਹਨਾਂ ਕਿਹਾ ਕਿ ਤੁਸੀਂ ਆਪਣੇ ਪਤੇ ਦੇ ਨਾਲ ਆਪਣੇ ਪ੍ਰਸ਼ਨਾਂ, ਪ੍ਰਸ਼ਨਾਂ ਅਤੇ ਫੀਡਬੈਕ ਨੂੰ ਮੇਰੇ ਨਾਲ ਸਾਂਝਾ ਕਰੋ। ਕੈਪਟਨ ਨੇ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਨਾਲ ਗੱਲ ਕਰਨ ਦੀ ਉਮੀਦ ਰੱਖਦਾ ਹਾਂ।