India Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੱਲ੍ਹ 11 ਜ਼ਿਲ੍ਹਿਆਂ ਵਿੱਚ ਨਿੱਜੀਕਰਨ ਦੇ ਖਿਲਾਫ SDM ਨੂੰ ਸੌਂਪੇਗੀ ਮੰਗ ਪੱਤਰ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 11 ਜ਼ਿਲ੍ਹਿਆਂ ਵਿੱਚ ਨਿੱਜੀਕਰਨ ਦੇ ਖਿਲਾਫ SDM ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਕੱਲ੍ਹ ਸਰਕਾਰ ਦੀਆਂ ਨੀਤੀਆਂ ਵਿਰੋਧੀ ਦਿਹਾੜਾ ਮਨਾਇਆ ਜਾਵੇਗਾ ਕਿ ਸਰਕਾਰ ਕਣਕ ਦੀ ਖਰੀਦ ’ਤੇ ਲਾਈਆਂ ਪਾਬੰਦੀਆਂ ਖਤਮ ਕਰੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗਰਮੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਿਸਾਨਾਂ-ਮਜ਼ਦੂਰਾਂ ਵੱਲੋਂ ਦਿੱਲੀ ਮੋਰਚੇ ਵਿੱਚ ਢੁਕਵੇਂ ਰੈਣ-ਬਸੇਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਧਰਨਾਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਉਸਾਰੀਆਂ ’ਤੇ ਰੋਕ ਲਾ ਕੇ ਉਹਨਾਂ ‘ਤੇ ਪੁਲਿਸ ਕੇਸ ਦਾਇਰ ਕੀਤੇ ਹਨ। ਕਿਸਾਨ ਲੀਡਰਾਂ ਨੇ ਇਹ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ। ਪੰਧੇਰ ਨੇ ਕਿਹਾ ਕਿ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਆਮਦ ਵੱਧ ਰਹੀ ਹੈ। ਇਹ ਮੋਰਚੇ ਲਾ ਰਹੀਆਂ ਜਥੇਬੰਦੀਆਂ ਲਈ ਖੁਸ਼ੀ ਦੀ ਗੱਲ ਹੈ।