Punjab

ਪੰਜਾਬ ‘ਚ 19 ਅਕਤੂਬਰ ਤੋਂ ਖੁੱਲ੍ਹ ਸਕਦੇ ਹਨ ਸਕੂਲ : ਸਿੱਖਿਆ ਮੰਤਰੀ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੀ ਹਿਦਾਇਤਾਂ ਮੁਤਾਬਿਕ ਅੱਜ 15 ਅਕਤੂਬਰ ਤੋਂ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਨੂੰ ਵੇਖਦਿਆਂ ਅੱਜ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀਆਂ ਮੰਜ਼ੂਰੀ ਦਿੱਤੀ ਗਈ ਹੈ। ਪਰ ਸਰਕਾਰ ਨੇ ਇਹ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡਿਆ ਸੀ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿੱਚ ਸਰਕਾਰੀ ਤੇ ਅਰਧ ਸਰਕਾਰੀ ਸਕੂਲ ਫ਼ਿਲਹਾਲ ਬੰਦ ਹਨ।

ਸਕੂਲ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਫਿਲਹਾਲ ਉਨ੍ਹਾਂ ਨੂੰ SOP ਜਾਰੀ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਉਹ ਸਕੂਲ ਨਹੀਂ ਖੋਲ ਰਹੇ। ਸਕੂਲ ਦੇ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਤਿਆਰੀਆਂ ਪੂਰੀਆਂ ਹਨ ਪਰ ਜਦੋਂ ਤੱਕ ਸਰਕਾਰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕਰਦੀ ਓਦੋਂ ਤੱਕ ਸਕੂਲ ਖੋਲਣ ਦਾ ਕੋਈ ਫਾਇਦਾ ਨਹੀਂ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਵੀ ਚੱਲ ਰਹੀਆਂ ਹਨ।

ਜਾਣੋ ਕੀ ਬੋਲੇ ਸਿੱਖਿਆ ਮੰਤਰੀ 

ਪੰਜਾਬ ‘ਚ ਸਕੂਲ ਖੋਲਣ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਇੱਕ ਹੋਰ ਵੱਡਾ ਬਿਆਨ ਸ੍ਹਾਮਣੇ ਆਇਆ ਹੈ। ਉਹਨਾਂ ਕਿਹਾ ਕਿ ਸਕੂਲ ਖੋਲਣ ਤੋਂ ਪਹਿਲਾਂ ਸਿਹਤ ਵਿਭਾਗ ਨੂੰ SOP ਤਿਆਰ ਕਰਨ ਨੂੰ ਕਿਹਾ ਗਿਆ ਹੈ, ਜਿਸ ਤੋਂ ਬਾਅਦ ਬੱਚਿਆਂ ਦੇ ਮਾਤਾ ਪਿਤਾ ਤੇ ਵਿਦਿਆਰਥੀਆਂ ਨੂੰ ਚੰਗੀ ਤਰਾਂ ਸਮਝਾਇਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਸਕੂਲ ਨਹੀਂ ਜਾਣਾ ਹੈ ਤਾਂ ਉਹ ਆਨਲਾਈਨ ਕਲਾਸਾਂ ਲਗਾਉਣ ਲਈ ਆਜ਼ਾਦ ਹੈ..ਇਸ ਦਾ ਬੱਚਿਆਂ ਦੀ ਹਾਜ਼ਰੀ ‘ਚ ਕੋਈ ਅਸਰ ਨਹੀਂ ਪਵੇਗਾ।