Punjab

ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਅਜੇ ਵੀ ਖੁੱਲ੍ਹ ਰਹੇ ਹਨ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ 10 ਅਪ੍ਰੈਲ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਾਰਿਆਂ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਅਤੇ ਵਿਦਿਆਰਥੀਆਂ ਦੀਆਂ ਆਫਲਾਈਨ ਕਲਾਸਾਂ ਲਗਾਉਣ।

ਕਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਪੰਜਾਬ ਦੇ ਦੋ ਜ਼ਿਲ੍ਹਿਆਂ ਕਪੂਰਥਲਾ ਅਤੇ ਪਠਾਨਕੋਟ ਵਿੱਚ ਨਿੱਜੀ ਸਕੂਲ ਖੁੱਲ੍ਹੇ ਹੋਏ ਹਨ। ਇਨ੍ਹਾਂ ਸਕੂਲਾਂ ਵੱਲੋਂ ਸਕੂਲ ਖੋਲ੍ਹਣ ਲਈ ਬੱਚਿਆਂ ਦੇ ਇਮਤਿਹਾਨਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਕਰੋਨਾ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਪੇਪਰ ਮੁਲਤਵੀ ਕਰ ਦਿੱਤੇ ਹਨ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਖਿਲਵਾੜ ਕੀਤਾ ਜਾ ਰਿਹਾ ਹੈ।