Punjab

ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ

‘ਦ ਖ਼ਾਲਸ ਬਿਊਰੋ:- ਅੰੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਬਾਰੇ SGPC ਵੱਲੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ  ਬੁਲਾਈ ਗਈ ਹੈ। ਇਸ ਬਾਰੇ ਜਾਣਕਾਰੀ SGPC ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦਿੱਤੀ ਹੈ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਆਦੇਸ਼ਾਂ ਅਨੁਸਾਰ ਇਹ ਇੱਕਤਰਤਾ ਬੁਲਾਈ ਹੈ, ਜੋ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸ਼੍ਰੀ ਰਾਮਦਾਸ ਮੈਡੀਕਲ ਕਾਲਜ ਵੱਲਾ, ਅੰਮ੍ਰਿਤਸਰ ਵਿਖੇ 27 ਅਗਸਤ ਨੂੰ ਹੋਵੇਗੀ।

 ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਿਪੋਰਟ ‘ਤੇ ਜੋ ਵੀ ਫੈਸਲਾ ਦਿੱਤਾ ਹੈ, ਉਸ ਮੁਤਾਬਿਕ ਜਲਦ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸੀ।  ਜਿਹੜੇ ਵੀ ਦੋਸ਼ੀ ਪਾਏ ਗਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਸਜ਼ਾ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।