Punjab

ਪਾਵਨ ਸਰੂਪ ਮਾਮਲਾ: SGPC ਨੇ ਜਨਤਕ ਕੀਤੀ ਜਾਂਚ ਰਿਪੋਰਟ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਰਿਪੋਰਟ ਨੂੰ ਜਨਤਕ ਕਰ ਦਿੱਤਾ ਹੈ। ਰਿਪੋਰਟ ਵਿੱਚ ਅਹੁਦੇਦਾਰਾਂ ਦੀ ਅਣਗਹਿਲੀ ਦਾ ਜ਼ਿਕਰ ਕੀਤਾ ਗਿਆ ਹੈ। SGPC ਦੇ ਸਾਬਕਾ ਮੁੱਖ ਸਕੱਤਰ ਡਾ.ਰੂਪ ਸਿੰਘ ਤੇ ਹਰਚਰਨ ਸਿੰਘ ਦਾ ਵੀ ਇਸ ਰਿਪੋਰਟ ਵਿੱਚ ਨਾਮ ਸ਼ਾਮਿਲ ਹੈ।

ਪੂਰੀ ਜਾਂਚ ਰਿਪੋਰਟ ਪੜ੍ਹਨ ਲਈ ਇੱਥੇ ਕਲਿੱਕ ਕਰੋ :

New Doc 2020-09-05 15.52.36 (2)

SGPC ਨੇ ਇਸ ਮਾਮਲੇ ਦੀ ਸੰਖੇਪ ਰਿਪੋਰਟ ਨੂੰ ਆਪਣੀ ਵੈਬਸਾਈਟ ‘ਤੇ ਵੀ ਸਾਂਝਾ ਕੀਤਾ ਹੈ। ਇਨ੍ਹਾਂ ਅਹੁਦੇਦਾਰਾਂ ਨੂੰ 18 ਸਤੰਬਰ ਤੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮੁਆਫੀ ਮੰਗਣ ਦਾ ਸਮਾਂ ਦਿੱਤਾ ਗਿਆ ਹੈ। ਹਾਲਾਂਕਿ, SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਹਰ ਲਾਪਤਾ ਹੋਏ ਪਾਵਨ ਸਰੂਪਾਂ ਨੂੰ ਬਰਾਮਦ ਕਰਨ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ।