Punjab

ਐਸਜੀਪੀਸੀ ਨੇ ਕੀਤੀ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਦ ਖ਼ਾਲਸ ਬਿਊਰੋ : ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਤੋਤਾ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਧਾ ਦਿਨ ਬੰਦ ਰੱਖੇ ਗਏ।

 ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾਂਜਲੀ ਅਰਪਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਕਰਤਾਰਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।