Punjab

SGPC ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਲੋੜ- ਰਣਜੀਤ ਸਿੰਘ ਬ੍ਰਹਮਪੁਰਾ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਦਾ ਉੱਚ ਪੱਧਰੀ ਵਫਦ ਜਲਦ ਹੀ ਨਵੀਂ ਦਿੱਲੀ ਜਾ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ ਤਾਂ ਜੋ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋਂ ਆਜ਼ਾਦ ਕਰਵਾਈਆਂ ਜਾ ਸਕਣ।

ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸੰਸਦ, ਵਿਧਾਨ ਸਭਾਵਾਂ, ਨਗਰ ਨਿਗਮ, ਪੰਚਾਇਤਾਂ ਦੀਆਂ ਚੋਣਾਂ ਪੰਜ ਸਾਲ ਬਾਅਦ ਹੋ ਜਾਂਦੀਆਂ ਹਨ ਪਰ ਸਿੱਖਾਂ ਦੀ ਮਹਾਨ ਸੰਸਥਾ SGPC ਦੀ ਚੋਣ ਪਿਛਲੇ 70 ਸਾਲਾਂ ਵਿੱਚ ਕਦੇ ਸਮੇਂ ਸਿਰ ਨਹੀਂ ਹੋਈ। ਉਨ੍ਹਾਂ ਕਿਹਾ ਕਿ SGPC ਨੂੰ ਬਾਦਲ ਇੱਕ ਦਫਤਰ ਵਜੋਂ ਵਰਤ ਰਹੇ ਹਨ। ਇਸ ਲਈ SGPC ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।