‘ਦ ਖ਼ਾਲਸ ਬਿਊਰੋ  :- ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਗਵਾੜਾ ਵਿਖੇ  ਧਰਨਾ ਦਿੱਤਾ ਜਾ ਰਿਹਾ ਹੈ। ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਆਗੂ ਸ਼ਾਮਲ ਹਨ।

ਧਰਨੇ ਵਿੱਚ ਬੁਲਾਰਿਆਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਤਖ਼ਤਾ ਪਲਟਣ ਦਾ ਸੱਦਾ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਭਵਿੱਖ ਦਾ ਮੁੱਖ ਮੰਤਰੀ ਐਲਾਨਿਆ ਹੈ। ਇਸ ਮੌਕੇ ਇਹ ਵੀ ਐਲਾਨ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਧੂ ਸਿੰਘ ਧਰਮਸੌਤ ਤੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਜੇਲ੍ਹ ਵਿੱਚ ਸੁੱਟਿਆ ਜਾਏਗਾ।

 

Leave a Reply

Your email address will not be published. Required fields are marked *