Punjab

ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨੇ ‘ਤੇ ਸਿੱਧੂ ਪਰਿਵਾਰ, ਜਾਂਚ ਰਿਪੋਰਟ ਕੀਤੀ ਰੱਦ

‘ਦ ਖਾਲਸ ਬਿਊਰੋ:-  ਅੰਮ੍ਰਿਤਸਰ ਰੇਲ ਹਾਦਸੇ ‘ਚ 4 ਜੁਲਾਈ ਨੂੰ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਦੇ ਚਾਰ ਅਫਸਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ ਜਿਸ ਤੋਂ ਬਾਅਦ ਅੱਜ ਇਸ ਮਾਮਲੇ ਦੀ ਜਾਂਚ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁਅੱਤਲ ਕਰ ਦਿੱਤਾ ਹੈ।

ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਮੁੱਖ ਮਹਿਮਾਨ ਵਜੋ ਨਵਜੋਤ ਕੌਰ ਸਿੱਧੂ ਪਹੁੰਚੀ ਹੋਈ ਸੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨਿਸ਼ਾਨਾਂ ਸਿੱਧੂ ਪਰਿਵਾਰ ‘ਤੇ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਨੇ ਮੰਗ ਕੀਤੀ ਕਿ ਸਿੱਧੂ ਜੋੜੇ ਅਤੇ ਦੁਸਹਿਰਾ ਸਮਾਗਮ ਦੇ ਪ੍ਰਬੰਧਕ ਮਿੱਠੂ ਮਦਾਨ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ।

 

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਪ੍ਰਿੰਯਕਾ ਗਾਂਧੀ ਦੀ ਦਖਲਅੰਦਾਜ਼ੀ ਨਾਲ ਸਿੱਧੂ ਜੋੜੇ ਨੂੰ ਕਲੀਨ ਚਿੱਟ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਇਕ ਸੇਵਾਮੁਕਤ ਜੱਜ ਅਮਰਜੀਤ ਸਿੰਘ ਕਟਾਰੀਆਂ ਕੋਲੋ ਕਰਵਾ ਕੇ ਸਾਰਾ ਦੋਸ਼ ਨਿਗਮ ਦੇ ਅਧਿਕਾਰੀਆਂ  ਸਿਰ ਪਾ ਦਿੱਤਾ ਗਿਆ ਹੈ।

ਵਿਰਸਾ ਸਿੰਘ ਵਿਲਟੋਹਾ ਨੇ ਮੌਜੂਦਾ ਸਰਕਾਰ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ‘ਤੇ ਤਿੱਖੇ ਸ਼ਬਦਾਂ ਨਾਲ ਵਾਰ ਕਰਦਿਆ ਕਿ ਸਥਾਨਕ ਸਰਕਾਰਾਂ ਅਤੇ ਨਵਜੋਤ ਸਿੰਘ ਸਿੱਧੂ ਦੀ ਕਿਸੇ ਵੀ ਹਦਾਇਤ ਨੂੰ ਇਹ ਨਗਰ ਨਿਗਮ ਦੇ ਅਧਿਕਾਰੀ ਕਦੇ ਵੀ ਇਨਕਾਰ ਨਹੀਂ ਕਰਦੇ ਸਨ।

 

ਇਸ ਜਾਂਚ ਨੂੰ ਰੱਦ ਕਰਦਿਆ ਉਹਨਾਂ ਕਿਹਾ ਕਿ ਇਸ ਰੇਲ ਹਾਦਸੇ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਕਿਉਕਿ ਇਸ ਮਾਮਲੇ ਦੇ ਅਸਲ ਜ਼ਿੰਮੇਵਾਰ ਸਿੱਧੂ ਜੋੜਾ ਅਤੇ ਕਾਂਗਰਸੀ ਆਗੂ ਮਿੱਠੂ ਮਦਾਨ ਹਨ, ਜਿਨ੍ਹਾਂ ਵੱਲੋਂ ਇਹ ਸਮਾਗਮ ਕਰਵਾਇਆ ਗਿਆ।

ਦੂਸਰੇ ਪਾਸੇ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਦੇ 4 ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੀ ਕਾਰਵਾਈ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦਿੱਤਾ ਹੈ। ਵਿਧਾਇਕ ਹਰਪਾਲ ਸਿੰਘ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਚਾਰਜਸ਼ੀਟ ਕਰਕੇ ਇਸ ਘਟਨਾ ਲਈ ਜ਼ਿੰਮੇਵਾਰ ਸਿਆਸੀ ਲੋਕਾਂ ਨੂੰ ਬਚਾਅ ਲਿਆ। ਉਹਨਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਦੁਬਾਰਾ ਜਾਂਚ ਕਰਵਾਈ ਜਾਵੇ।