‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ।  ਨਵੇਂ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਵੱਲੋਂ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦਰਮਿਆਨ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਹਾਲ ਗੇਟ ਤੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਰੋਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਸਿੱਧੂ ਦੇ ਸਮਰਥਕ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।  ਇਸ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਟਰੈਕਟਰ ‘ਤੇ ਬੈਠ ਕੇ ਹੱਥਾਂ ‘ਚ ਤਖਤੀਆਂ ਫੜ੍ਹ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਮੈਂ ਕਿਸਾਨਾਂ ਦੇ ਨਾਲ ਹੈ, ਮੈਂ ਵਜੂਦ ਦੀ ਗੱਲ ਕਰਨ ਆਇਆ ਹਾਂ, ਨਾ ਕਿ ਕਿਸੇ ਪਾਰਟੀ ਦੀ ਗੱਲ ਕਰਨ ਲਈ ਆਇਆ ਹੈ।  ਇਹ ਬਿੱਲ ਰੱਦ ਹੋਣੇ ਚਾਹੀਦੇ ਹਨ”।

Leave a Reply

Your email address will not be published. Required fields are marked *