Punjab

ਸੈਣੀ ਦੀ ਜ਼ਮਾਨਤ ਨੂੰ SIT ਨੇ ਹਾਈਕੋਰਟ ‘ਚ ਦਿੱਤੀ ਚੁਣੌਤੀ, ਜੱਜ ਫਤਿਹਦੀਪ ਸਿੰਘ ਨੇ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਦੇ ਮਾਮਲੇ ‘ਚ ‘SIT’ ਵੱਲੋਂ ਇੱਕ ਵਾਰ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਇਸ ਮਾਮਲੇ ‘ਚ ਸਾਬਕਾ DGP ਸੁਮੇਧ ਸੈਣੀ ਨੂੰ ਧਾਰਾ 364 ਦੇ ਤਹਿਤ ਮਿਲੀ ਜ਼ਮਾਨਤ ਨੂੰ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ, ਜਿਸ ਦੌਰਾਨ ਇਸ ਅਰਜ਼ੀ ‘ਤੇ ਹਾਈਕੋਰਟ ‘ਚ ਜਸਟਿਸ ਫਤਿਹਦੀਪ ਸਿੰਘ ਦੀ ਕੋਰਟ ‘ਚ ਸੁਣਵਾਈ ਹੋਈ।  ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ 3 ਨਵੰਬਰ ਤੱਕ ਨੋਟਿਸ ਜਾਰੀ ਕਰ ਦਿੱਤਾ ਹੈ।

ਸੈਣੀ ਖ਼ਿਲਾਫ਼ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਸੈਣੀ ਨੂੰ ਆਰਜ਼ੀ ਰਾਹਤ ਦੇ ਦਿੱਤੀ ਸੀ ਅਤੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ।