‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ IG ਪਰਮਰਾਜ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।  SIT ਵੱਲੋਂ ਸੈਣੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।  ਸੂਤਰਾਂ ਦੀ ਜਾਣਕਾਰੀ ਮੁਤਾਬਕ ਉਸ ਸਮੇਂ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਸਮੇਤ ਉਸ ਘਟਨਾ ਸਮੇਂ ਮੌਜੂਦ ਸਾਰੇ ਪੁਲਿਸ ਕਰਮੀਆਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ SIT ਨੇ ਇੱਕ ਪੱਤਰ ਲਿਖ ਕੇ ਜਿਲ੍ਹਾ ਸੈਸ਼ਨ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ SIT ਵੱਲੋਂ ਕਦੇ ਵੀ ਦੋਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ।

ਅਕਤੂਬਰ 2015 ਵਿੱਚ ਹੋਏ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ 2 ਸਿੱਖ ਨੌਜਵਾਨਾਂ ਦੀ ਮੌਤ ਹੋਈ ਸੀ। ਸਿੱਖ ਜਥੇਬੰਦੀਆਂ ਵੱਲੋਂ ਸਾਲ 2015 ਵਿੱਚ ਪਾਵਨ ਸਰੂਪਾਂ ਦੀ ਬੇਅਦਬੀ ਦੇ ਰੋਸ ਵਜੋਂ ਕੋਟਕਪੁਰਾ ਚੌਂਕ ਅਤੇ ਬਹਿਬਲ ਕਲਾਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਸਨ, ਜਿੱਥੇ ਪੁਲਿਸ ਕਾਰਵਾਈ ਦੌਰਾਨ 2 ਸਿੱਖਾਂ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *