India

ਦਿੱਲੀ ‘ਚ ਕੋਰੋਨਾ ਦੇ ਵਧਣ ਦਾ ਮੁੱਖ ਕਾਰਨ ਹੈ ਪਰਾਲੀ ਤੋਂ ਬਣਿਆ ਪ੍ਰਦੂਸ਼ਨ – ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਇੱਕ ਵਾਰ ਮੁੜ ਤੋਂ ਭਾਰਤ ਦੇ ਕੁੱਝ ਸੂਬਿਆਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੜ ਤੋਂ ਕਮਾਨ ਸੰਭਾਲ ਲਈ ਹੈ, ਉਨ੍ਹਾਂ ਨੇ ਦਿੱਲੀ, ਮਹਾਰਾਸ਼ਟਰ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਦੀ ਤੀਜੇ ਗੇੜ੍ਹ ਨਾਲ ਨਜਿੱਠਣ ਦੇ ਲਈ ਰਣਨੀਤੀ ‘ਤੇ ਵਿਚਾਰ ਕੀਤਾ ਹੈ।

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕੋਰੋਨਾ ਦੇ ਵਧਣ ਦੇ ਪਿੱਛੇ ਪਰਾਲੀ ਤੋਂ ਹੋਏ ਪ੍ਰਦੂਸ਼ਣ ਨੂੰ ਸਭ ਤੋਂ ਵੱਡੀ ਵਜ੍ਹਾਂ ਦੱਸਦਿਆ ਕਿਹਾ ਕਿ ਪਰਾਲੀ ਦੇ ਧੂੰਏਂ ਦੀ ਵਜ੍ਹਾਂ ਕਰਕੇ ਦਿੱਲੀ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾ ਫੈਲ ਰਿਹਾ ਹੈ। ਸਿਰਫ਼ ਇੰਨਾਂ ਹੀ ਨਹੀਂ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪਰਾਲੀ ਦਾ ਠੋਸ ਹੱਲ ਕੱਢਣ ਦੀ ਅਪੀਲ ਕੀਤੀ, ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੀ ਕੋਰੋਨਾ ਖਿਲਾਫ਼ ਜੰਗ ਵਿੱਚ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਸੀ, ਦਿੱਲੀ ਵਿੱਚ ਕੋਰੋਨਾ ਦੇ ਲਗਾਤਾਰ 8 ਹਜ਼ਾਰ ਮਾਮਲੇ ਆ ਰਹੇ ਸਨ ਜਦਕਿ ਪਿਛਲੇ ਕੁੱਝ ਦਿਨਾਂ ਵਿੱਚ ਰਫ਼ਤਾਰ ਵਿੱਚ ਥੋੜੀ ਕਮੀ ਜ਼ਰੂਰਰ ਆਈ ਹੈ ਪਰ ਅੰਕੜੇ ਹਾਲਾਂ ਵੀ ਚਿੰਤਾ ਜਨਕ ਹੀ ਹਨ।

ਭਾਰਤ ਵਿੱਚ ਕੋਰੋਨਾ ਦੇ ਮਾਮਲੇ