Punjab

ਦਫ਼ਤਰਾਂ ਦੇ ਬੋਰਡਾਂ ‘ਤੇ ਪੰਜਾਬੀ ਥੱਲੇ ਲਿਖਣ ਵਾਲਿਆ ਖਿਲਾਫ ਹੋਵੇਗੀ ਸਖ਼ਤ ਕਾਰਵਾਈ

ਗੁਰਮੁਖੀ ਲਿਪੀ

‘ਦ ਖ਼ਾਲਸ ਬਿਊਰੋ:- 13 ਜੁਲਾਈ ਨੂੰ ਚੰਡਿਗੜ੍ਹ ‘ਚ ਸੂਬੇ ਦੇ ਉਚੇਰੀ ਸਿੱਖਿਆ ਅਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸਾਰੇ ਸਬੰਧੰਤ ਅਦਾਰਿਆ ਨੂੰ ਸਖਤੀ ਨਾਲ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹੁਕਮਾਂ ਦੀ ਪਾਲਣਾ ਕੀਤੀ ਜਾਵੇ।

 

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅਹਿਮ ਫੈਸਲਾ ਲਿਆ ਗਿਆ ਸੀ। ਜਿਸ ਦੇ ਅਨੁਸਾਰ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿਦਿਅਕ ਸੰਸਥਾਵਾਂ ਆਦਿ ਦੇ ਨਾਮ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।

 

ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਭਾਗ, ਬੋਰਡ ਕਾਰਪੋਰੇਸ਼ਨ ਵਿਚ ਲੱਗੇਬੋਰਡ, ਨਾਮ ਪੱਟੀ, ਮੀਲ ਪੱਥਰ ਦੇ ਸਬਦ ਜੋੜ ਦਰੁਸਤ ਨਾ ਹੋਣ ਦੀ ਸੂਚਨਾ ਕਿਸੇ ਵੀ ਵਿਅਕਤੀ ਤੋਂ ਮਿਲਦੀ ਹੈ, ਤਾਂ ਉਹ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਈ.ਮੇਲ ਪਤੇ  pblanguages@hotmail.com ‘ਤੇ ਸੂਚਿਤ ਕਰ ਸਕਦਾ ਹੈ।

 

ਭਾਸ਼ਵਾਂ ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਸਬੰਧ ਵਿਚ ਸਮੇਂ ਸਮੇਂ ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹੋਈਆਂ ਹਨ। ਉਨ੍ਹਾਂ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਐਕਟ ਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।