‘ਦ ਖ਼ਾਲਸ ਬਿਊਰੋ:- 11 ਅਗਸਤ ਨੂੰ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਪਾਰਟੀ ਦੇ ਵਰਕਰ ਸਨੀ ਕੈਂਥ ਦੇ ਮਾਮਲੇ ਵਿੱਚ ਲੁਧਿਆਣਾ ਕਮਿਸ਼ਨਰ ਦਫਤਰ ਦੇ ਬਾਹਰ ਦਿੱਤਾ ਧਰਨਾ ਹੁਣ ਮਹਿੰਗਾ ਪੈ ਰਿਹਾ ਹੈ, ਕਿਉਂਕਿ ਉਸ ਦਿਨ ਧਰਨੇ ਦੌਰਾਨ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਸਾਰੇ ਵਰਕਰਾਂ ਦੇ ਮੂੰਹ ‘ਤੇ ਨਾ ਹੀ ਮਾਸਕ ਪਾਇਆ ਹੋਇਆ ਦਿਖਾਈ ਦੇ ਰਿਹਾ ਸੀ ਅਤੇ ਨਾ ਹੀ ਕੋਈ ਸ਼ੋਸਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ ਸੀ, ਜਿਸ ਕਰਕੇ ਪ੍ਰਸ਼ਾਸਨ ਕਾਰਵਾਈ ਕਰਦਿਆਂ ਸਿਮਰਜੀਤ ਬੈਂਸ ਅਤੇ ਪਾਰਟੀ ਦੇ ਵਰਕਰ ਸੰਨੀ ਕੈਥ ਸਮੇਤ 30 ਵਰਕਰਾਂ ‘ਤੇ Covid-19 ਦੀ ਉਲੰਘਣਾਂ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

 

ਪੁਲਿਸ ਅਧਿਕਾਰੀਆਂ ਮੁਤਾਬਿਕ, ਦਰਜ ਕੀਤੇ ਇਨ੍ਹਾਂ 30 ਮਾਮਲਿਆਂ ‘ਚ ਡਿਜ਼ਾਸਟਰ ਮੈਨੇਜਮੈਂਟ 2005, 57 ਨਾਲ IPC 188 ਅਤੇ 269 ਧਾਰਾਵਾਂ ਦੀ ਵਰਤੋਂ ਕੀਤੀ ਗਈ ਹੈ।

ਲੋਕ ਇਨਸਾਫ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਡਿਊਟੀ ਦੇ ਰਹੇ 6 ਪੁਲਿਸ ਮੁਲਾਜ਼ਮ ਕੋਰੋਨਾ ਦੀ ਲਪੇਟ ਵਿੱਚ ਆ ਗਏ, ਜਿਸ ਕਰਕੇ ਹੁਣ ਪ੍ਰਸ਼ਾਸਨ ਨੇ ਉਹਨਾਂ ਸਾਰੇ ਵਰਕਰਾਂ ਨੂੰ  2 ਦਿਨਾਂ ਦੇ ਅੰਦਰ-ਅੰਦਰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ,  ਜਿਨ੍ਹਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ।

 

9 ਅਗਸਤ ਨੂੰ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ ਸੀ, ਜਿਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ ਪੁਲਿਸ ਪ੍ਰਸ਼ਾਸ਼ਨ ‘ਤੇ ਗੁੰਡਾਗਰਦੀ ਕਰਨ ਵਾਲਿਆਂ ਦਾ ਸਾਥ ਦੇਣ ਦੇ ਨਾਲ ਇੱਕ ਤਰਫਾ ਕਾਰਵਾਈ ਕਰਨ ਅਤੇ ਪਾਰਟੀ ਦੇ ਮੈਂਬਰ ਦੀ ਦਸਤਾਰ ਦੀ ਬੇਅਦਬੀ ਦੇ ਇਲਜ਼ਾਮ ਲਾਏ ਹਨ। ਜਿਸ ਕਰਕੇ 11 ਅਗਸਤ ਨੂੰ ਲੁਧਿਆਣਾ ਕਮਿਸ਼ਨਰ ਦਫਤਰ ਦੇ ਬਾਹਰ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਧਰਨਾ ਦਿੱਤਾ ਗਿਆ ਸੀ।

Leave a Reply

Your email address will not be published. Required fields are marked *