Punjab

ਕਰਤਾਰਪੁਰ ਲਾਂਘਾ ਖੋਲ੍ਹਣ ਵਿੱਚ ਕੀ ਦਿੱਕਤ ਹੈ : ਸੁਖਪਾਲ ਸਿੰਘ ਖਹਿਰਾ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਤੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੱਤਰ ਭੇਜ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ, ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਕਿਹਾ ਹੈ ਕਿ ਉਹ ਲਾਂਘਾ ਖੁਲ੍ਹਵਾਉਣ ਲਈ ਅੱਗੇ ਆਉਣ।

ਮੁਹਾਲੀ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੇ 16 ਮਾਰਚ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਸੀ। 29 ਜੂਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਹੈ ਪਰ ਭਾਰਤ ਵੱਲੋਂ ਲਾਂਘਾ ਹਾਲੇ ਵੀ ਬੰਦ ਹੈ।

5 ਅਗਸਤ ਨੂੰ ਪ੍ਰਧਾਨ ਮੰਤਰੀ ਨੇ ਅਯੁੱਧਿਆਂ ਵਿੱਚ ਰਾਮ ਮੰਦਰ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ ਹੈ। ਲਿਹਾਜ਼ਾ ਹੁਣ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ। ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਖਹਿਰਾ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਸ਼ਰ੍ਹੇਆਮ ਸਰਕਾਰੀ ਸਰਪ੍ਰਸਤੀ ਹੇਠ ਨਕਲੀ ਸ਼ਰਾਬ ਦਾ ਗੋਰਖ ਧੰਦਾ ਚੱਲ ਰਿਹਾ ਹੈ। ਇਸ ਮੌਕੇ ਮੌੜ ਦੇ ਵਿਧਾਇਕ ਜਗਦੇਵ ਸਿੰਘ, ਨਵਦੀਪ ਸਿੰਘ ਬੱਬੂ, ਜਗਜੀਤ ਸਿੰਘ ਤੇ ਇੰਦਰਜੀਤ ਸਿੰਘ ਹਾਜ਼ਰ ਸਨ।