Punjab

ਸੁਨੀਲ ਜਾਖੜ ਸਮਗਲਰਾਂ ਦੀ ਮਦਦ ਕਰਦਾ ਹੈ: ਸ਼ਮਸ਼ੇਰ ਸਿੰਘ ਦੂਲੋਂ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦੇ ਮਾਮਲੇ ‘ਚ ਜਿੱਥੇ ਵਿਰੋਧੀ ਧਿਰਾ ਵੱਲੋਂ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਕਾਂਗਰਸ ਦੇ ਦੋ ਸਾਂਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਇਹ ਦੋਵੇਂ ਲੀਡਰ ਪਿਛਲੇ ਕਈ ਦਿਨਾਂ ਤੋਂ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਅੱਜ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਝਾ ਕਰਨ ਲਈ ਅੰਮ੍ਰਿਤਸਰ ਦੇ ਪਿੰਡ ਮੂਛਲ ਪਹੁੰਚੇ।

 

ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਦੂਲੋਂ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾਂ ਲਾਉਦਿਆਂ , ਬਿਨਾਂ ਕਿਸੇ ਸਿਆਸੀ ਲੀਡਰ ਦਾ ਨਾਂ ਲਏ ਕਿਹਾ ਕਿ ਕੁਝ ਰਾਜਨੀਤਿਕ ਲੋਕ ਹੀ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਦੀ ਮਦਦ ਕਰਦੇ ਹਨ। ਦੁੂਲੋਂ ਇਹ ਜਰੂਰ ਕਿਹਾ ਕਿ ਸੁਨੀਲ ਜਾਖੜ ਸਮਗਲਰਾਂ ਦੀ ਮਦਦ ਕਰਦਾ ਹੈ। ਇਸ ਤੋਂ ਇਲਾਵਾਂ ਸ਼ਮਸ਼ੇਰ ਸਿੰਘ ਦੂਲੋਂ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਹੋਈਆਂ ਮੌਤਾਂ ਦੀ ਜਾਂਚ CBI ਜਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ।