India

ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਕੇਸ ਦੀ ਸਮਾਂ ਸੀਮਾ ਨੂੰ ਵਧਾਇਆ, 30 ਸਤੰਬਰ ਨੂੰ ਹੋਵੇਗਾ ਫੈਸਲਾ

‘ਦ ਖ਼ਾਲਸ ਬਿਊਰੋ :- 1992 ’ਚ ਅਯੁੱਧਿਆ ਸਥਿਤ ਬਾਬਰੀ ਮਜਸਿਤ ਨੂੰ ਢਾਹੇ ਜਾਣ ਦੇ ਮਾਮਲੇ ‘ਤੇ ਕੇਸ ਦੀ ਸੁਣਵਾਈ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਇੱਕ ਮਹੀਨੇ ਦੀ ਸਮਾਂ ਸੀਮਾ ਨਾਲ ਵਧਾ ਦਿੱਤਾ ਗਿਆ ਹੈ ਅਤੇ ਕੋਰਟ ਵੱਲੋਂ 30 ਸਤੰਬਰ ਤੱਕ ਫ਼ੈਸਲਾ ਸੁਣਾ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਮਾਮਲੇ ’ਚ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਸਮੇਤ 32 ਲੋਕ ਹੋਰ ਮੁਲਜ਼ਮ ਸ਼ਾਮਲ ਹਨ।

ਅਦਾਲਤ ਨੇ ਇਸ ਤੋਂ ਪਹਿਲਾਂ ਕੇਸ ਦੀ ਕਾਰਵਾਈ ਮੁਕੰਮਲ ਕਰਨ ਤੇ ਫ਼ੈਸਲਾ ਸੁਣਾਉਣ ਲਈ 31 ਅਗਸਤ ਤੱਕ ਦੀ ਸਮਾਂ ਸੀਮਾ ਤੈਅ ਕੀਤੀ ਹੋਈ ਸੀ। ਪਰ ਜਸਟਿਸ ਆਰਐਫ ਨਰੀਮਨ, ਜਸਟਿਸ ਨਵੀਨ ਸਿਨਹਾ ਤੇ ਜਸਟਿਸ ਇੰਦਰਾ ਬੈਨਰਜੀ ’ਤੇ ਆਧਾਰਿਤ ਬੈਂਚ ਨੇ ਵਿਸ਼ੇਸ਼ ਜੱਜ ਐੱਸਕੇ ਯਾਦਵ ਵੱਲੋਂ ਦਾਇਰ ਕੀਤੀ ਗਈ ਰਿਪੋਰਟ ‘ਤੇ ਨੋਟਿਸ ਲਿਆ ਤੇ ਸਮਾਂ ਸੀਮਾ 30 ਸਤੰਬਰ ਤੱਕ ਵਧਾ ਦਿੱਤੀ ਹੈ।