India Punjab

ਫਿਰ ਤੋਂ ਭਖਿਆ SYL ਦਾ ਮੁੱਦਾ, ਸੁਪਰੀਮ ਕੋਰਟ ਨੇ ਜਾਰੀ ਕੀਤੇ ਆਦੇਸ਼, ਅਗਸਤ ‘ਚ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅੱਜ SYL (ਸਤਲੁਜ-ਯਮੁਨਾ ਲਿੰਕ ਨਹਿਰ) ਮੁੱਦੇ ‘ਤੇ ਹੁਕਮ ਜਾਰੀ ਕਰਦਿਆਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਸ ਮਾਮਲੇ ‘ਤੇ ਜਲਦ ਬੈਠਕ ਕਰਨ ਦੇ ਆਦੇਸ਼ ਦਿੱਤੇ ਹਨ। SYL ‘ਤੇ ਸੁਪਰੀਮ ਕੋਰਟ ਵਿੱਚ ਅਗਸਤ ਦੇ ਤੀਜੇ ਹਫ਼ਤੇ ਸੁਣਵਾਈ ਕੀਤੀ ਜਾਵੇਗੀ।